ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਸੇਧਾਂ ਜਾਰੀ
07:54 AM Oct 27, 2024 IST
ਨਵੀਂ ਦਿੱਲੀ: ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਫਰਜ਼ੀ ਧਮਕੀਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਮੰਚਾਂ ਨੂੰ ਕਿਹਾ ਹੈ ਕਿ ਉਹ ਢੁੱਕਵੀਂ ਸਾਵਧਾਨੀ ਵਰਤਣ ਅਤੇ ਸੂਚਨਾ ਤਕਨਾਲੋਜੀ ਨਿਯਮਾਂ ਤਹਿਤ ਨਿਰਧਾਰਿਤ ਸਮਾਂ-ਸੀਮਾ ਅੰਦਰ ਗਲਤ ਜਾਣਕਾਰੀ ਨੂੰ ਤੁਰੰਤ ਹਟਾ ਦੇਣ ਜਾਂ ਉਸ ਤੱਕ ਪਹੁੰਚ ਨੂੰ ਅਯੋਗ ਬਣਾਉਣ। ਕੇਂਦਰ ਸਰਕਾਰ ਨੇ ਕਿਹਾ ਕਿ ਸੋਸ਼ਲ ਮੀਡੀਆ ਮੰਚਾਂ ਦੀ ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਵਾਧੂ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਮੰਚ ਦੇ ਕਿਸੇ ਵੀ ਉਪਭੋਗਤਾ ਵੱਲੋਂ ਕੀਤੇ ਗਏ ਕਿਸੇ ਵੀ ਅਪਰਾਧ ਦੀ ਲਾਜ਼ਮੀ ਤੌਰ ’ਤੇ ਸ਼ਿਕਾਇਤ ਕਰਨ ਅਤੇ ਅਜਿਹੀ ਗਲਤ ਜਾਣਕਾਰੀ ਨੂੰ ਹਟਾਉਣ ਜਾਂ ਉਸ ਤੱਕ ਪਹੁੰਚ ਨੂੰ ਅਯੋਗ ਬਣਾਉਣ। ਇਸੇ ਤਰ੍ਹਾਂ ਹਵਾਈ ਕੰਪਨੀਆਂ ਦੀਆਂ 33 ਉਡਾਣਾਂ ਨੂੰ ਅੱਜ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। -ਪੀਟੀਆਈ
Advertisement
Advertisement