ਰੀਲ ਮੇਕਿੰਗ ਮੁਕਾਬਲੇ ’ਚੋਂ ਸਰਕਾਰੀ ਮਹਿੰਦਰਾ ਕਾਲਜ ਅੱਵਲ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 7 ਅਕਤੂਬਰ
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਾਵਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਰੈੱਡ ਰਿਬਨ ਕਲੱਬਾਂ ਦਾ ਐੱਚਆਈਵੀ ਜਾਗਰੂਕਤਾ ਸਬੰਧੀ ‘ਰੀਲ ਮੇਕਿੰਗ ਮੁਕਾਬਲਾ’ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾਂ ਨੇ ਹਿੱਸਾ ਲਿਆ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਰੀਲ ਮਾਤਰ 30 ਸੈਕੰਡ ਤੋਂ ਲੈ ਕੇ ਇੱਕ ਮਿੰਟ ਤੱਕ ਦੀ ਹੈ ਪਰ ਇਸ ਵਿੱਚ ਵਿਦਿਆਰਥੀਆਂ ਵੱਲੋਂ ਬਹੁਤ ਵੱਡਾ ਸੁਨੇਹਾ ਸਮਾਜ ਨੂੰ ਦਿੱਤਾ ਗਿਆ ਹੈ। ਇਸ ਰੀਲ ਮੇਕਿੰਗ ਮੁਕਾਬਲੇ ਲਈ ਚਾਰ ਵਿਸ਼ੇ ਦਿੱਤੇ ਗਏ ਸਨ, ਜਿਸ ਵਿੱਚ ਐਚਆਈਵੀ ਟੈਸਟਿੰਗ, ਐਚਆਈਵੀ ਦੇ ਕਾਰਨ, ਏਡਜ਼ ਪੀੜਤ ਨਾਲ ਸਮਾਜ ਵਿੱਚ ਹੋ ਰਿਹਾ ਭੇਦਭਾਵ ਤੇ ਐਨਏਸੀਓ ਐਪ ਦੇ ਲਾਭ ਤੇ 1097 ਟੌਲ ਫ਼ਰੀ ਨੰਬਰ ਸੀ। ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।