ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਨੇ ਰਿਕਾਰਡ ਬਿਜਲੀ ਦੀ ਮੰਗ ਪੂਰੀ ਕੀਤੀ: ਵਿਧਾਇਕ

11:31 AM Jul 21, 2024 IST
ਨਵੇਂ ਫੀਡਰ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਚਰਨਜੀਤ ਸਿੰਘ ਤੇ ਹੋਰ।

ਸ਼ਸ਼ੀ ਪਾਲ ਜੈਨ
ਖਰੜ, 20 ਜੁਲਾਈ
ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਅਤੇ ਲੋਕਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਘੜੂੰਆਂ ਗਰਿੱਡ ਤੋਂ ਨਵੇਂ ਫੀਡਰ ਦੀ ਸ਼ੁਰੂਆਤ ਕੀਤੀ। ਗਰਿੱਡ ਵਿਚ ਵੱਡਾ ਟ੍ਰਾਂਸਫਾਰਮਰ ਸਥਾਪਿਤ ਕੀਤਾ ਗਿਆ।
ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਬਿਜਲੀ ਦੀ ਮੰਗ ਵੱਧ ਹੋਣ ਕਰ ਕੇ ਗਰਿੱਡ ’ਤੇ ਲੋਡ ਵੱਧ ਸੀ ਜਿਸ ਕਰ ਕੇ ਸਪਲਾਈ ਵਿੱਚ ਦਿੱਕਤ ਆ ਰਹੀ ਸੀ। ਹੁਣ ਨਵੇਂ ਫੀਡਰ ਦੇ ਚੱਲਣ ਅਤੇ ਵੱਡੇ ਟ੍ਰਾਂਸਫਾਰਮਰ ਰੱਖਣ ’ਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਰਿਕਾਰਡ ਬਿਜਲੀ ਮੰਗ ਸਮੇਂ ਵੀ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਨਿਰਵਿਘਨ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਐਕਸੀਅਨ ਇੰਦਰਪ੍ਰੀਤ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ ਘੜੂੰਆਂ, ਰੌਬਿਨ, ਜਗਦੀਸ ਸਿੰਘ ਫ਼ੌਜੀ, ਸੋਹਣ ਸਿੰਘ ਬੰਟੀ, ਨਿਰਪਾਲ ਸਿੰਘ ਮੰਡੇਰ, ਗੁਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਤਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement