ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਅਣਦੇਖੀ: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਚੇਤਨਾ ਮਾਰਚ

08:55 AM May 29, 2024 IST
ਚੇਤਨਾ ਮਾਰਚ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰਜ਼।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਮਈ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਮੁਹਾਲੀ ਵੱਲੋਂ ਸਰਕਾਰੀ ਅਣਦੇਖੀ ਦੇ ਚੱਲਦਿਆਂ ਅੱਜ ਮੁਹਾਲੀ ਵਿੱਚ ਕਨਵੈਨਸ਼ਨ ਕੀਤੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਚੇਤਨਾ ਮਾਰਚ ਕੀਤਾ ਗਿਆ। ਫਰੰਟ ਦੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ, ਸੁਖਦੇਵ ਸੈਣੀ ਅਤੇ ਐੱਨਡੀ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰ ਤੇ ਕਿਰਤੀ ਵਿਰੋਧੀ ਨੀਤੀਆਂ ਕਾਰਨ ਅੱਜ ਸਰਕਾਰੀ ਵਿਭਾਗਾਂ ਦਾ ਦਾਇਰਾ ਘਟਾਇਆ ਜਾ ਰਿਹਾ ਹੈ। ਬੇਰੁਜ਼ਗਾਰੀ ਸਾਰੀਆਂ ਹੱਦਾਂ ਬੰਨ੍ਹੇ ਟੱਪ ਚੁੱਕੀ ਹੈ। ਨਵੀਂ ਸਿੱਖਿਆ ਨੀਤੀ ਨਾਲ ਸਿੱਖਿਆ ਖੇਤਰ ਦਾ ਉਜਾੜਾ ਕੀਤਾ ਜਾ ਰਿਹਾ ਹੈ। ਨਵੇਂ ਬਿਜਲੀ ਬਿੱਲ ਤਹਿਤ ਬਿਜਲੀ ਸੈਕਟਰ ਨੂੰ ਖ਼ਾਤਮੇ ਵੱਲ ਤੋਰਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਨੂੰ ਵਧਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਐਡਹਾਕ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕਰ ਕੇ ਉਸ ਦੇ ਅਧਾਰ ’ਤੇ ਗੁਆਂਢੀ ਸੂਬਿਆਂ ਵਿੱਚ ਚੋਣ ਪ੍ਰਚਾਰ ਸਮੇਂ ਉਸ ਨੂੰ ਸਿਆਸੀ ਹਿੱਤਾਂ ਲਈ ਵਰਤਿਆ ਗਿਆ। ਜਦੋਂ ਕਿ ਮੁਲਾਜ਼ਮਾਂ ਦਾ ਮਸਲਾ ਅਣਗੌਲਿਆ ਛੱਡ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਮੀਟਿੰਗਾਂ ਕਰਨ ਤੋਂ ਭੱਜਣ ਦਾ ਵੀ ਦੋਸ਼ ਲਾਇਆ।
ਇਸ ਮੌਕੇ ਗੁਰਵਿੰਦਰ ਸਿੰਘ, ਜਗਦੀਸ ਸਿੰਘ ਸਰਾਓ, ਮਨਦੀਪ ਸਿੰਘ, ਅਜਮੇਰ ਸਿੰਘ ਲੌਂਗੀਆ, ਰਵਿੰਦਰ ਪੱਪੀ, ਅਵਤਾਰ ਸਿੰਘ ਹਸਨਪੁਰ, ਨਰੇਸ਼ ਬਿੱਟੂ, ਗੁਰਮੀਤ ਸਿੰਘ ਖ਼ਾਲਸਾ, ਚਰਨਜੀਤ ਸਿੰਘ ਸਿੱਧੂ, ਬਾਬੂ ਸਿੰਘ ਪੰਮੋਰ, ਦਰਸ਼ਨ ਸਿੰਘ, ਕਮਲ ਕੁਮਾਰ ਨੇ ਸ਼ਮੂਲੀਅਤ ਕੀਤੀ।

Advertisement

Advertisement