ਭਾਰਤ ਸਰਕਾਰ ਇਜ਼ਰਾਈਲ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰੇ: ਸ਼ਾਹੀ ਇਮਾਮ
07:58 AM Aug 03, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਗਸਤ
ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਅੱਜ ਇੱਥੇ ਕਿਹਾ ਕਿ ਭਾਰਤ ਸਰਕਾਰ ਇਜ਼ਰਾਈਲ ਦੇ ਅਤਿਵਾਦੀ ਰਵੱਈਏ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰੇ ਅਤੇ ਮਜ਼ਲੂਮ ਫਲਸਤੀਨੀਆਂ ਦੀ ਮਦਦ ਕਰੇ। ਦੇਸ਼ ਦੇ ਸਾਰੇ ਇਨਸਾਫ਼ ਪਸੰਦ ਲੋਕ ਵੀ ਇਹੀ ਚਾਹੁੰਦੇ ਹਨ। ਇਤਿਹਾਸਿਕ ਜਾਮਾ ਮਸਜਿਦ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਫ਼ਲਸਤੀਨ ’ਚ ਇਜ਼ਰਾਈਲ ਵੱਲੋਂ ਜੰਗ ਦੇ ਨਾਮ ’ਤੇ ਆਮ ਲੋਕਾਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸ਼ਾਹੀ ਇਮਾਮ ਨੇ ਇਸ ਵਰਤਾਰੇ ਦੀ ਨਿੰਦਾ ਕੀਤੀ।
Advertisement
Advertisement