ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ
07:20 AM Oct 01, 2023 IST
ਪੱਤਰ ਪ੍ਰੇਰਕ
ਜਲੰਧਰ, 30 ਸਤੰਬਰ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜਲੰਧਰ ਜ਼ਿਲ੍ਹੇ ਅੰਦਰ 10,50,000 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖ਼ਰੀਦ ਦਾ ਟੀਚਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਅੰਦਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਖਰੀਦ ਲਈ ਜ਼ਿਲ੍ਹੇ ਵਿੱਚ 81 ਰੈਗੂਲਰ ਮੰਡੀਆਂ ਹਨ ਅਤੇ ਝੋਨੇ ਦਾ ਸਰਕਾਰੀ ਖ਼ਰੀਦ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ। ਖ਼ਰੀਦ ਏਜੰਸੀਆਂ ਪਨਸਪ, ਵੇਅਰਹਾਊਸ, ਮਾਰਕਫੈੱਡ, ਐੱਫ.ਸੀ.ਆਈ. ਨੂੰ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
Advertisement
Advertisement