For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

06:43 AM Apr 11, 2024 IST
ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ।
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 10 ਅਪਰੈਲ
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪਰੈਲ ਤੋਂ ਸ਼ੁਰੂ ਹੋ ਗਈ ਹੈ। ਜ਼ਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਕਣਕ ਦੀ ਖਰੀਦ ਲਈ 57 ਮੰਡੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਮੁੱਖ ਯਾਰਡ 8, ਸਬ ਯਾਰਡ 11 ਅਤੇ 38 ਖਰੀਦ ਕੇਂਦਰ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਰਬੀ ਸੀਜ਼ਨ 2024-25 ਦੇ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪ੍ਰਤੀ ਹੈਕਟੇਅਰ 940000 ਮੀਟਰਕ ਟਨ ਉਤਪਾਦਨ ਹੋਣ ਦੀ ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ਼ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਇੱਕ ਹਫ਼ਤੇ ਤਕ ਮੰਡੀਆਂ ਵਿੱਚ ਨਵੀਂ ਕਣਕ ਦੀ ਆਮਦ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਕੁੱਲ 59 ਮੰਡੀਆਂ ਵਿੱਚ ਅੰਦਾਜ਼ਨ 736011 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ ਜਿਸ ਲਈ ਸਮੂਹ ਖਰੀਦ ਏਜੰਸੀਆਂ ਨੂੰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ ਬਾਰਦਾਨਾ/ਗੱਠਾਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਬੀ ਸੀਜ਼ਨ 2024-25 ਦੌਰਾਨ ਖਰੀਦ ਦਾ ਸਮਾਂ 1 ਅਪਰੈਲ ਤੋਂ 31 ਮਈ 2024 ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2275/- ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਬਿਜ਼ਾਈ ਅਧੀਨ ਕੁੱਲ ਰਕਬਾ 188000 ਹੈਕਟੇਅਰ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਸੁੱੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ।
ਮੀਟਿੰਗ ਵਿੱਚ ਐਸ.ਡੀ.ਐਮ ਮਨਕੰਵਲ ਚਾਹਲ, ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ ਮਜੀਠਾ ਡਾ. ਹਰਨੂਰ ਕੌਰ, ਐੱਸ.ਡੀ.ਐੱਮ ਬਾਬਾ ਬਕਾਲਾ ਰਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×