For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਸਰਕਾਰ ਜ਼ਿੰਮੇਵਾਰ: ਸਿਮਰਨਜੀਤ ਸਿੰਘ ਮਾਨ

08:38 AM Mar 23, 2024 IST
ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਸਰਕਾਰ ਜ਼ਿੰਮੇਵਾਰ  ਸਿਮਰਨਜੀਤ ਸਿੰਘ ਮਾਨ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਮਾਰਚ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਡੀਸੀ ਦਫਤਰ ਅੱਗੇ ਚੱਲ ਰਹੇ ਧਰਨੇ ’ਚ ਪੁੱਜੇ। ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਪਿੰਡ ਵਾਸੀਆਂ ਤੱਕ ਪਹੁੰਚਣ ਬਾਰੇ ਪੁੱਛ-ਪੜਤਾਲ ਕਰ ਕੇ ਜਾਣਕਾਰੀ ਹਾਸਲ ਕੀਤੀ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਮਾਨ ਨੇ ਇਸ ਘਟਨਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼ਰਾਬ ਪੀਣ ਨਾਲ ਮੌਤਾਂ ਹੋਣ ਵਰਗੀਆਂ ਮੰਦਭਾਗੀਆਂ ਘਟਨਾਵਾਂ ਪੱਛੜੇ ਹੋਏ ਸੂਬਿਆਂ ਵਿੱਚ ਵਾਪਰਦੀਆਂ ਸੁਣੀਆਂ ਸਨ ਪਰ ਪੰਜਾਬ ਵਰਗੇ ਵਿਕਸਤ ਸੂਬੇ ਵਿੱਚ ਇਹੋ ਜਿਹੀ ਮੰਦਭਾਗੀ ਘਟਨਾ ਸ਼ਰਮ ਵਾਲੀ ਗੱਲ ਹੈ।

Advertisement

Advertisement
Author Image

sukhwinder singh

View all posts

Advertisement
Advertisement
×