ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਰੇਗਾ ਮਜ਼ਦੂਰਾਂ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ: ਬਲਦੇਵ ਜ਼ੀਰਾ

07:44 AM Sep 19, 2024 IST

ਪੱਤਰ ਪ੍ਰੇਰਕ
ਜ਼ੀਰਾ, 18 ਸਤੰਬਰ
ਇੱਥੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਸ਼ਨਪੁਰਾ ਦੇ ਜੋ ਚਾਰ ਮਨਰੇਗਾ ਮਜ਼ਦੂਰਾਂ ਦੀ ਮੌਤ ਹੋਈ ਹੈ, ਉਸ ਦੀ ਜ਼ਿੰਮੇਵਾਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮਜ਼ਦੂਰ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਪੀੜਤ ਪਰਿਵਾਰਾਂ ਅਤੇ ਮਜ਼ਦੂਰ ਜੱਥੇਬੰਦੀਆਂ ਵੱਲੋਂ ਇਨਸਾਫ਼ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੇ ਨਾਲ ਖੜ੍ਹੀ ਹੈ। ਬਲਦੇਵ ਜ਼ੀਰਾ ਨੇ ਕਿਹਾ ਕਿ ਸਰਕਾਰ ਦਾ ਕੈਬਨਿਟ ਮੰਤਰੀ ਮਜ਼ਦੂਰਾਂ ਦੇ ਧਰਨੇ ਵਿੱਚ ਪਹੁੰਚ ਕੇ ਇਨਸਾਫ਼ ਦਾ ਐਲਾਨ ਕਰੇ ਅਤੇ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ ਦਸ ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਹਰ ਪਰਿਵਾਰ ਨੂੰ ਪੰਜ-ਪੰਜ ਮਰਲੇ ਦਾ ਪਲਾਟ ਦਿੱਤਾ ਜਾਵੇ, ਪਰਿਵਾਰਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮਨਰੇਗਾ ਕਾਨੂੰਨ ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੁਨਾਮ ਨੇੜੇ ਇਕ ਕੈਂਟਰ ਨੇ ਚਾਰ ਮਜ਼ਦੂਰਾਂ ਨੂੰ ਦਰੜ ਕੇ ਮਾਰ ਦਿੱਤਾ ਸੀ।

Advertisement

Advertisement