For the best experience, open
https://m.punjabitribuneonline.com
on your mobile browser.
Advertisement

ਮੀਂਹ ਕਾਰਨ ਸਰਕਾਰੀ ਸਕੂਲ ਦੀ ਇਮਾਰਤ ਡਿੱਗੀ

09:08 AM Jul 10, 2023 IST
ਮੀਂਹ ਕਾਰਨ ਸਰਕਾਰੀ ਸਕੂਲ ਦੀ ਇਮਾਰਤ ਡਿੱਗੀ
ਸ੍ਰੀਨਿਵਾਸਪੁਰੀ ਵਿੱਚ ਡਿੱਗੀ ਸਕੂਲ ਦੀ ਇਮਾਰਤ ਦਾ ਜਾਇਜ਼ਾ ਲੈਂਦੇ ਹੋਏ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਜੁਲਾਈ
ਦਿੱਲੀ ਦੇ ਸ੍ਰੀਨਿਵਾਸਪੁਰੀ ਵਿੱਚ ਅੱਜ ਮੀਂਹ ਕਾਰਨ ਇਕ ਸਰਕਾਰੀ ਸਕੂਲ ਦੀ ਕੰਧ ਡਿੱਗ ਗਈ। ਸੂਤਰਾਂ ਅਨੁਸਾਰ ਚਾਰ ਮਹੀਨੇ ਪਹਿਲਾਂ ਹੀ ਸਕੂਲ ਦਾ ਪੁਨਰ ਨਿਰਮਾਣ ਹੋਇਆ ਸੀ। ਕੰਧ ਦੇ ਮਲਬੇ ਹੇਠ ਇੱਕ ਮੋਟਰਸਾਈਕਲ ਵੀ ਆ ਗਿਆ ਤੇ ਨੁਕਸਾਨਿਆ ਗਿਆ। ਇਹ ਸਕੂਲ ਆਤਿਸ਼ੀ ਦੇ ਵਿਧਾਨ ਸਭਾ ਹਲਕੇ ਕਾਲਕਾਜੀ ਵਿੱਚ ਪੈਂਦਾ ਹੈ।
ਸਿੱਖਿਆ ਮੰਤਰੀ ਆਤਿਸ਼ੀ ਨੇ ਸਿੱਖਿਆ ਅਧਿਕਾਰੀਆਂ ਨੂੰ ਇਸ ਦੀ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਇਮਾਰਤਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਾਰੇ ਖੇਤਰੀ ਨਿਰਦੇਸ਼ਕਾਂ, ਸਿੱਖਿਆ ਦੇ ਡਿਪਟੀ ਡਾਇਰੈਕਟਰਾਂ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲਾਂ ਨੂੰ ਅੱਜ ਹੀ ਆਪਣੇ ਅਧਿਕਾਰ ਖੇਤਰ ਅਧੀਨ ਸਾਰੇ ਸਰਕਾਰੀ ਸਕੂਲਾਂ ਦਾ ਮੁਆਇਨਾ ਕਰਨ ਦੀ ਹਦਾਇਤ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੱਲ੍ਹ ਸਕੂਲ ਖੁੱਲ੍ਹਣ ’ਤੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਉਨ੍ਹਾਂ ਐਤਵਾਰ ਰਾਤ ਤੱਕ ਰਿਪੋਰਟ ਜਮ੍ਹਾਂ ਕਰਵਾਈ ਲਈ ਕਿਹਾ ਹੈ। ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਪੇਰੈਂਟਸ ਐਸੋਸੀਏਸ਼ਨ ਦੀ ਮੈਂਬਰ ਅਪਰਾਜਿਤਾ ਗੌਤਮ ਨੇ ਕਿਹਾ, ‘‘ਦਿੱਲੀ ਸਰਕਾਰ ਨੂੰ ਸਿਰਫ ਸਿੱਖਿਆ ਦੀ ਗੁਣਵੱਤਾ ’ਤੇ ਹੀ ਧਿਆਨ ਨਹੀਂ ਦੇਣਾ ਚਾਹੀਦਾ ਸਗੋਂ ਸਕੂਲਾਂ ’ਚ ਬੁਨਿਆਦੀ ਢਾਂਚੇ ਦੀ ਗੁਣਵੱਤਾ ’ਤੇ ਵੀ ਧਿਆਨ ਦੇਣਾ ਚਾਹੀਦਾ ਹੈ।’’ ‘ਆਪ’ ਵਿਸ਼ਵ ਪੱਧਰੀ ਸਿੱਖਿਆ ਦੀ ਗੱਲ ਕਰਦੀ ਹੈ ਪਰ ਬੁਨਿਆਦੀ ਢਾਂਚੇ ਦੇ ਪਹਿਲੂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਗੌਤਮ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਡ-ਟਰਮ ਪ੍ਰੀਖਿਆਵਾਂ ਤੋਂ ਪਹਿਲਾਂ ਕਿਸੇ ਹੋਰ ਥਾਂ ’ਤੇ ਸ਼ਿਫਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਅਸੀਂ ਇਹ ਵੀ ਚਾਹੁੰਦੇ ਹਾਂ ਕਿ ਬੱਚਿਆਂ ਨੂੰ ਕਿਸੇ ਹੋਰ ਥਾਂ ’ਤੇ ਸ਼ਿਫਟ ਕੀਤਾ ਜਾਵੇ ਤਾਂ ਜੋ ਮਿਡ ਟਰਮ ਇਮਤਿਹਾਨਾਂ ਦੌਰਾਨ ਉਨ੍ਹਾਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ।’’
ਕਾਂਗਰਸ ਦੇ ਸੂਬਾ ਪ੍ਰਧਾਨ ਅਨਿਲ ਕੁਮਾਰ ਨੇ ਵੀ ਕੰਧ ਡਿੱਗਣ ਲਈ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸਰਕਾਰੀ ਦਾਅਵੇ ਮੀਂਹ ਦੇ ਪਾਣੀ ਵਿੱਚ ਧੋਤੇ ਗਏ ਹਨ।
ਦਿੱਲੀ ਭਾਜਪਾ ਦੇ ਪ੍ਰਧਾਨ ਨੇ ਸਥਿਤੀ ਦਾ ਜਾਇਜ਼ਾ ਲਿਆ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਸਰਕਾਰੀ ਸਕੂਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦਿੱਲੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਕੂਲ ਦਾ ਨਿਰਮਾਣ ਹਾਲ ਹੀ ਵਿੱਚ ਕੀਤਾ ਗਿਆ ਸੀ ਅਤੇ ਉਸਾਰੀ ਦੀ ਮਾੜੀ ਗੁਣਵੱਤਾ ਕਾਰਨ ਇਹ ਢਹਿ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਘਟਨਾ ਸਮੇਂ ਬੱਚੇ ਸਕੂਲ ਵਿੱਚ ਹੁੰਦੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

Advertisement

Advertisement
Tags :
Author Image

Advertisement
Advertisement
×