For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਸਕੂਲਾਂ ਦੇ ਬੱਚੇ ਕਿਤਾਬਾਂ ਤੋਂ ਸੱਖਣੇ: ਡੀਟੀਐੱਫ

08:36 AM Apr 09, 2024 IST
ਸਰਕਾਰੀ ਸਕੂਲਾਂ ਦੇ ਬੱਚੇ ਕਿਤਾਬਾਂ ਤੋਂ ਸੱਖਣੇ  ਡੀਟੀਐੱਫ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜ਼ੀਰਾ, 8 ਅਪਰੈਲ
ਡੀਟੀਐੱਡ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ’ਤੇ ਸਵਾਲ ਖੜ੍ਹੇ ਕੀਤੇ ਹਨ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪਹਿਲੀ ਅਪਰੈਲ ਨੂੰ ਕਿਤਾਬਾਂ ਪਹੁੰਚਾਉਣ ਦਾਅਵੇ ਇਸ ਵਾਰ ਵੀ ਝੂਠੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਪਹਿਲੀ, ਤੀਜੀ ਤੇ ਚੌਥੀ ਜਮਾਤ ਦੀ ਇੱਕ-ਇੱਕ ਅਤੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੀਆਂ ਸਿਰਫ਼ ਤਿੰਨ-ਤਿੰਨ ਕਿਤਾਬਾਂ ਹੀ ਸਕੂਲਾਂ ਵਿੱਚ ਪਹੁੰਚਾਈਆਂ ਗਈਆਂ ਹਨ। ਦੂਜੀ ਅਤੇ ਪੰਜਵੀਂ ਜਮਾਤ ਦੀ ਇੱਕ ਕਿਤਾਬ ਵੀ ਸਕੂਲਾਂ ਵਿੱਚ ਨਹੀਂ ਪਹੁੰਚੀ ਹੈ।
ਸ੍ਰੀ ਸ਼ਰਮਾ ਤੇ ਸ੍ਰੀ ਬਰਾੜ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਅਸਲ ਵਿੱਚ ਸਿੱਖਿਆ ਪ੍ਰਤੀ ਕਿੰਨੀ ਕੁ ਸੁਹਿਰਦ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਜ਼ੋਰ ਸਿੱਖਿਆ ਅਧਿਕਾਰੀਆਂ ਰਾਹੀਂ ਮੀਟਿੰਗਾਂ ਦੇ ਜ਼ਰੀਏ ਅਧਿਆਪਕਾਂ ’ਤੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਦੇ ਦਾਬੇ ਮਾਰਨ ’ਤੇ ਲੱਗਿਆ ਹੋਇਆ ਹੈ ਜਦੋਂਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਰਕਾਰ ਨੇ ਚੋਣ ਡਿਊਟੀਆਂ ਦੇ ਜ਼ਰੀਏ ਸਕੂਲਾਂ ਤੋਂ ਬਾਹਰ ਕੀਤੇ ਹੋਏ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਜੀਤ ਸਰਾਂ ਅਤੇ ਮੀਤ ਪ੍ਰਧਾਨ ਉਡੀਕ ਚੰਦ ਨੇ ਕਿਹਾ ਕਿ ਕਿਤਾਬਾਂ ਨਾ ਮਿਲਣ ਕਾਰਨ ਬੱਚਿਆਂ ਦੇ ਮਾਪੇ ਅਧਿਆਪਕਾਂ ਨੂੰ ਤਿੱਖੇ ਸਵਾਲ ਕਰਦੇ ਹਨ।

Advertisement

Advertisement
Author Image

Advertisement
Advertisement
×