ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਸਕੂਲ ਦੇ ਅਧਿਆਪਕ ਨੂੰ ਮੋਦੀ ਨੂੰ ਵੋਟ ਨਾ ਪਾਉਣ ਲਈ ਪ੍ਰਚਾਰ ਕਰਨ ’ਤੇ ਜੇਲ੍ਹ

07:35 AM May 20, 2024 IST

ਮੁਜ਼ੱਫਰਪੁਰ, 19 ਮਈ
ਬਿਹਾਰ ਦੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਆਪਣੀ ਜਮਾਤ ਦੇ ਬੱਚਿਆਂ ਨੂੰ ਕਥਿਤ ਤੌਰ ’ਤੇ ‘ਮੋਦੀ ਨੂੰ ਵੋਟ ਨਾ ਦੇਣ’ ਬਾਰੇ ਕਹਿਣ ਦੇ ਦੋਸ਼ ਹੇਠ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਮੁਜ਼ੱਫਰਪੁਰ ਦੇ ਐਸਐਸਪੀ ਰਾਕੇਸ਼ ਕੁਮਾਰ ਅਨੁਸਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਤੋਂ ਬਾਅਦ ਅਧਿਆਪਕ ਵਿਰੁੱਧ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਡੀਈਓ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਪਿੰਡ ਕੁਰਹਾਣੀ ਬਲਾਕ ਦੇ ਅਮਰਾਖ ਸਥਿਤ ਸਰਕਾਰੀ ਸੈਕੰਡਰੀ ਸਕੂਲ ਦੇ ਕਈ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਧਿਆਨ ਵਿਚ ਲਿਆਂਦਾ ਕਿ ਅਧਿਆਪਕ ਹਰਿੰਦਰ ਰਜਕ ਜਮਾਤ ਵਿਚ ਮੋਦੀ ਨੂੰ ਵੋਟ ਨਾ ਪਾਉਣ ਦਾ ਪ੍ਰਚਾਰ ਕਰ ਰਿਹਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਵਲੋਂ ਅਗਲੇਰੀ ਕਾਰਵਾਈ ਲਈ ਅੱਗੇ ਭੇਜਿਆ ਗਿਆ ਸੀ। -ਪੀਟੀਆਈ

Advertisement

Advertisement
Advertisement