ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਤਨ ਫੋਕ ਨਾਚ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਵਲ

10:32 AM Sep 26, 2024 IST
ਇਨਾਮ ਪ੍ਰਾਪਤ ਕਰਨ ਮੌਕੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਹਾਜ਼ਰ ਜੇਤੂ ਵਿਦਿਆਰਥੀ।

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਸਤੰਬਰ
ਕਲਾ ਦੇ ਰੰਗ ਬਿਖੇਰਦਾ ਕਲਾ ਉਤਸਵ 2024 ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਲੁਧਿਆਣਾ ਵਿੱਚ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ। ਡੀਈਓ ਸੈਕੰਡਰੀ ਡਿੰਪਲ ਮਦਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਕਲਾ ਉਤਸਵ ਦੀ ਨੋਡਲ ਅਫਸਰ ਪ੍ਰਿੰਸੀਪਲ ਵਿਸ਼ਵਾਕੀਰਤ ਕੌਰ ਕਾਹਲੋਂ ਦੀ ਅਗਵਾਈ ਹੇਠ ਦੋ ਦਿਨ ਚੱਲੇ ਇਸ ਕਲਾ ਉਤਸਵ ਵਿੱਚ ਲੁਧਿਆਣਾ ਜ਼ਿਲ੍ਹੇ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਆਪਣੀ ਕਲਾ ਦੇ ਜੌਹਰ ਵਿਖਾਏ। ਇਸ ਦੌਰਾਨ 6 ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏੇ।
ਕਲਾ ਉਤਸਵ ਦੇ ਪੁਰਾਤਨ ਫੋਕ ਡਾਂਸ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਨਾਟਕ ਮੁਕਾਬਲੇ ਵਿੱਚ ਬੀ.ਸੀ.ਐੱਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਪੁਰਾਤਨ ਫੋਕ ਵੋਕਲ ਮਿਊਜਿਕ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ ਨੇ ਪਹਿਲਾ, ਵਿਜ਼ੂਅਲ ਆਰਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਨੇ ਪਹਿਲਾ, ਇੰਸਟਰੂਮੈਂਟ ਮਿਊਜਿਕ ਵਿੱਚ ਸਕੂਲ ਆਫ ਐਂਮੀਨੈਂਸ ਜਗਰਾਓਂ ਨੇ ਪਹਿਲਾ ਅਤੇ ਟਰਾਡੀਸ਼ਨਲ ਸਟੋਰੀ ਟੈਲਿੰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਡੀਈਓ ਸੈਕੰਡਰੀ ਡਿੰਪਲ ਮਦਾਨ ਨੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਉਮੀਦ ਪ੍ਰਗਟਾਈ ਕਿ ਇਹ ਵਿਦਿਆਰਥੀ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਲੁਧਿਆਣਾ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨਗੇ। ਉੱਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਨਿਖਾਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ। ਪ੍ਰਿੰਸੀਪਲ ਵਿਸ਼ਵਾਕੀਰਤ ਕਾਹਲੋਂ ਨੇ ਕਿਹਾ ਕਿ ਕਲਾ ਉਤਸਵ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀ ਵਧਾਈ ਦੇ ਪਾਤਰ ਹਨ। ਮੰਚ ਸੰਚਾਲਨ ਦੀ ਭੂਮਿਕਾ ਕਰਮਜੀਤ ਸਿੰਘ ਗਰੇਵਾਲ ਨੇ ਬਾਖੂਬੀ ਨਿਭਾਈ।

Advertisement

Advertisement