ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦਾ ਨਤੀਜਾ ਸ਼ਾਨਦਾਰ
ਗੁਰਦੇਵ ਸਿੰਘ ਗਹੂੰਣ
ਬਲਾਚੌਰ, 2 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦਾ ਬ੍ਹਾਰਵੀਂ ਦਾ ਨਤੀਜਾ 100 ਫੀਸਦ ਰਿਹਾ। ਸਕੂਲ ਮੁਖੀ ਰਾਣਾ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ, ਜਿਨ੍ਹਾਂ ਵਿੱਚ ਵਿਦਿਆਰਥਣ ਬੰਦਨਾ ਨੇ ਕੁੱਲ 500 ਅੰਕਾਂ ਵਿੱਚੋਂ 477 ਅੰਕ (95.40 ਫੀਸਦ ) ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਹਰਲੀਨ ਸਹਿਜਲ ਨੇ 473 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਤਨੀਸ਼ਾ ਨੇ 472 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 7 ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦੋਂ ਕਿ 18 ਵਿਦਿਆਰਥੀਆਂ ਨੇ 80 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਕੁੱਲ 55 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿੱਚ ਪ੍ਰੀਖਿਆ ਪਾਸ ਕੀਤੀੇ। ਇਸੇ ਤਰ੍ਹਾਂ ਅੱਠਵੀਂ ਜਮਾਤ ਦੇ 29 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਚੰਗੇ ਨੰਬਰ ਲੈ ਕੇ ਪਾਸ ਹੋਏ। ਪ੍ਰਭਜੋਤ ਪਹਿਲੇ, ਲਖਵਿੰਦਰ ਕੌਰ ਦੂਜੇ ਅਤੇ ਦੀਆ ਕੁਮਾਰੀ ਜਮਾਤ ਵਿੱਚ ਤੀਜੇ ਨੰਬਰ ’ਤੇ ਰਹੀ। ਇਸ ਮੌਕੇ ਸਕੂਲ ਮੁਖੀ ਰਾਣਾ ਹਰਵਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਨਤੀਜਾ 100 ਫੀਸਦ ਰਿਹਾ। ਸਕੂਲ ਦੇ ਚੇਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਅੱਠਵੀਂ ਜਮਾਤ ਦੀ ਵਿਦਿਆਰਥਣ ਖੁਸ਼ਹਾਲ ਸੋਨੀ ਨੇ ਸਕੂਲ ’ਚੋਂ ਪਹਿਲਾ, ਜਦੋਂ ਕਿ ਮਹਿਰੀਨ, ਨਵਦੀਪ ਕੌਰ ਅਤੇ ਰੁਪਿੰਦਰ ਕੌਰ ਨੇ ਦੂਸਰਾ ਅਤੇ ਮਹਿਕ ਅਤੇ ਚਰਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਚੇਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬ੍ਹਾਰਵੀਂ ਜਮਾਤ ਦੀ ਨਾਨ ਮੈਡੀਕਲ ਸਟਰੀਮ ਦੀ ਵਿਦਿਆਰਥਣ ਪਾਇਲ ਨੇ ਸਕੂਲ ਵਿੱਚੋਂ ਪਹਿਲਾਤ, ਜਦੋਂ ਕਿ ਰੀਤਿਕਾ ਨੇ ਦੂਸਰਾ ਸਥਾਨ ਹਾਸਲ ਕੀਤਾ। ਕਾਮਰਸ ’ਚ ਹਰਮਨਜੀਤ ਨੇ ਪਹਿਲਾ, ਸਾਨੀਆ ਨੇ ਦੂਜਾ, ਦੀਆ ਨੇ ਤੀਜਾ ਤੇ ਦੀਕਸ਼ਾ ਰਾਣੀ ਨੇ ਚੌਥਾ ਸਥਾਨ ਹਾਸਲ ਕੀਤਾ, ਆਰਟਸ ਵਿੱਚ ਕਨਿਕਾ ਨੇ ਪਹਿਲਾ, ਚਰਨਪ੍ਰੀਤ ਨੇ ਦੂਜਾ, ਤਮੰਨਾ ਨੇ ਤੀਜਾ, ਤਮੰਨਾ ਠਾਕੁਰ ਨੇ ਚੌਥਾ ਸਥਾਨ ਹਾਸਲ ਕੀਤਾ।
ਮਾਤਾ ਸਾਹਿਬ ਕੌਰ ਖਾਲਸਾ ਸਕੂਲ ਢੰਡੋਵਾਲ ਦੀ ਹਰਮਨਦੀਪ ਕੌਰ ਅੱਵਲ
ਸ਼ਾਹਕੋਟ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ’ਚ ਮਾਤਾ ਸਾਹਿਬ ਕੌਰ ਖਾਲਸਾ ਐਲੀਮੈਂਟਰੀ ਸਕੂਲ ਢੰਡੋਵਾਲ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰਸੀਪਲ ਰੇਖਾ ਸ਼ਰਮਾ ਨੇ ਦੱਸਿਆ ਕਿ ਹਰਮਨਦੀਪ ਕੌਰ ਨੇ 93.03 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ, ਸਿਮਰਜੀਤ ਕੌਰ ਨੇ 93.01 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ 86.16 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ, ਜਨਰਲ ਸਕੱਤਰ ਡਾ. ਨਗਿੰਦਰ ਸਿੰਘ ਬਾਂਸਲ ਅਤੇ ਅਧਿਆਪਿਕਾਂ ਨੇ ਚੰਗੇ ਅੰਕ ਪਾਸ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਨਿਊ ਸਨਫਲਾਵਰ ਸਕੂਲ ਦਾ ਨਤੀਜਾ ਸੌ ਫ਼ੀਸਦੀ
ਫਗਵਾੜਾ (ਪੱਤਰ ਪ੍ਰੇਰਕ): ਇਥੋਂ ਦੇ ਨਿਊ ਸਨਫਲਾਵਰ ਹਾਈ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੀ ਵਿਦਿਆਰਥਣ ਦਿਕਸ਼ਾ ਕੌਰ ਨੇ 97.3 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਸਿਮਰਨਜੀਤ ਕੌਰ ਨੇ 97.2 ਪ੍ਰਤੀਸ਼ਤ ਲੈ ਕੇ ਦੂਸਰਾ ਤੇ ਕਾਰਤਿਕ ਨੇ 96.8 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਚੇਅਰਮੈਨ ਜਸਵਿੰਦਰ ਕੌਰ ਭੱਟੀ ਤੇ ਪ੍ਰਿੰ. ਰੋਬਿਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਦੇ 23 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ ਤੇ 12 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਤੇ 10 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਇਸੇ ਦੌਰਾਨ ਵਿਦਿਆਰਥੀਆਂ ਦੇ ਸਨਮਾਨ ’ਚ ਇੱਕ ਸਮਾਗਮ ਸਕੂਲ ਵਿਖੇ ਕੀਤਾ ਗਿਆ।