For the best experience, open
https://m.punjabitribuneonline.com
on your mobile browser.
Advertisement

ਪਿੰਡਾਂ ਦੇ ਵਿਕਾਸ ਲਈ ਸਰਕਾਰ ਗੰਭੀਰ: ਘੁੰਮਣ

11:41 AM Jan 29, 2024 IST
ਪਿੰਡਾਂ ਦੇ ਵਿਕਾਸ ਲਈ ਸਰਕਾਰ ਗੰਭੀਰ  ਘੁੰਮਣ
ਗੱਗ ਜੱਲੋਂ ਵਿੱਚ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈਂੱਕ ਸੌਂਪਦੇ ਹੋਏ ਵਿਧਾਇਕ ਕਰਮਬੀਰ ਘੁੰਮਣ।
Advertisement

ਭਗਵਾਨ ਦਾਸ ਸੰਦਲ
ਦਸੂਹਾ, 28 ਜਨਵਰੀ
ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ ਅਤੇ ਇਹ ਯਤਨ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਅੱਜ ਪਿੰਡ ਗੱਗ ਜੱਲੋਂ ਵਿੱਚ ਬਾਬਾ ਰਾਮਾ ਗਿਰੀ ਦੇ ਡੇਰੇ ’ਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ। ਇਸ ਦੌਰਾਨ ਉਨ੍ਹਾਂ ਪਿੰਡ ਹਲੇੜ ਨੂੰ 2.5 ਲੱਖ, ਗੱਗ ਜੱਲੋਂ ਨੂੰ 2 ਲੱਖ, ਜਲਾਲ ਚੱਕ ਨੂੰ 1 ਲੱਖ, ਮੇਹਰ ਭਟੋਲੀ ਨੂੰ 2 ਲੱਖ, ਕੁਲਾਰ ਨੂੰ 2.5 ਲੱਖ ਅਤੇ ਪਿੰਡ ਖੇੜਾ ਕੋਟਲੀ ਦੇ ਵਿਕਾਸ ਕਾਰਜਾਂ ਲਈ 3 ਲੱਖ ਦੇ ਚੈਕ ਤਕਸੀਮ ਕੀਤੇ। ਸ੍ਰੀ ਘੁੰਮਣ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਜਿਸ ਤਹਿਤ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਘੁੰਮਣ ਨੇ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਹਲਕੇ ਦਾ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹੇਗਾ।
ਇਸ ਮੌਕੇ ਬਾਬਾ ਰਾਮਾਗਿਰੀ, ਕੇਪੀ ਸੰਧੂ, ਸਰਪੰਚ ਕੁਲਦੀਪ ਸਿੰਘ, ਸਰਪੰਚ ਪਰਮਜੀਤ ਕੌਰ, ਸਰਪੰਚ ਗੁਰਦੇਵ ਪਾਲ, ਹਰਿੰਦਰ ਸਿੰਘ, ਬਲਕਾਰ ਸਿੰਘ, ਸਰਪੰਚ ਗੁਰਦੇਵ ਪਾਲ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਦਿਨੇਸ਼ਪਾਲ ਸਿੰਘ, ਮੋਤਾ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

Advertisement
Advertisement
×