ਛੋਟੇ ਮਧੂ ਮੱਖੀ ਪਾਲਕਾਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ: ਅਮਰ ਸਿੰਘ
07:32 AM Aug 02, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 1 ਅਗਸਤ
ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖਪਤਕਾਰ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਮਧੂ ਮੱਖੀ ਪਾਲਕਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਦੇਸ਼ ਭਰ ਵਿੱਚ ਸ਼ੁੱਧ ਅਤੇ ਕੁਦਰਤੀ ਸ਼ਹਿਦ ਦਾ ਅਸਲ ਉਤਪਾਦਨ ਤਾਂ ਕੇਵਲ 50 ਹਜ਼ਾਰ ਟਨ ਹੈ ਜਦਕਿ ਸਰਕਾਰ ਦੇ ਅਨੁਮਾਨ ਅਨੁਸਾਰ ਦੇਸ਼ ਵਿੱਚ ਖ਼ਪਤ ਇਸ ਤੋਂ ਲਗਪਗ ਦੁੱਗਣੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸ਼ਹਿਦ ਦੇ ਨਾਂ ਹੇਠ ਮੱਕੀ ਅਤੇ ਹੋਰ ਸ਼ਰਬਤਾਂ ਤੋਂ ਤਿਆਰ ਨਕਲੀ ਸ਼ਹਿਦ ਧੜੱਲੇ ਨਾਲ ਵੇਚਿਆ ਜਾ ਰਿਹਾ ਹੈ। ਅਮਰ ਸਿੰਘ ਨੇ ਕਿਹਾ ਕਿ ਮਧੂ ਮੱਖੀ ਪਾਲਕਾਂ ਅਨੁਸਾਰ ਇਸੇ ਕਾਰਨ ਸ਼ੁੱਧ ਅਤੇ ਕੁਦਰਤੀ ਸ਼ਹਿਦ ਦੀ ਮੰਗ ਵੀ ਘਟੀ ਹੈ, ਕਿਉਂਕਿ ਮਾਰਕੀਟ ਵਿੱਚ ਨਕਲੀ ਸ਼ਹਿਦ ਦੀ ਭਰਮਾਰ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰਵਾਉਣ ਦਾ ਵੀ ਭਰੋਸਾ ਦਿੱਤਾ ਹੈ।
Advertisement
Advertisement
Advertisement