For the best experience, open
https://m.punjabitribuneonline.com
on your mobile browser.
Advertisement

ਓਲੰਪਿਕ ਤਗ਼ਮਾ ਜੇਤੂਆਂ ਨੂੰ ਢਾਈ ਕਰੋੜ ਰੁਪਏ ਦੇਵੇ ਸਰਕਾਰ: ਔਜਲਾ

06:36 AM Aug 13, 2024 IST
ਓਲੰਪਿਕ ਤਗ਼ਮਾ ਜੇਤੂਆਂ ਨੂੰ ਢਾਈ ਕਰੋੜ ਰੁਪਏ ਦੇਵੇ ਸਰਕਾਰ  ਔਜਲਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਰਤੀ ਕੌਮੀ ਪੁਰਸ਼ ਹਾਕੀ ਟੀਮ ਨੂੰ ਢਾਈ ਕਰੋੜ ਰੁਪਏ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸੰਸਦ ਮੈਂਬਰ ਵਜੋਂ ਪਹਿਲੀ ਗਰਾਂਟ ਆਵੇਗੀ ਤਾਂ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਐਸਟਰੋ ਟਰਫ਼ ਦੀ ਮੁਰੰਮਤ ਕਰਵਾਉਣਗੇ ਅਤੇ ਹਰ ਸਾਲ ਇੱਕ ਟਰਫ਼ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਾਕੀ ਖਿਡਾਰੀਆਂ ਨੇ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਇੱਕ ਕਰੋੜ ਰੁਪਏ ਦੀ ਰਕਮ ਘੱਟ ਹੈ ਜਿਸ ਨੂੰ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਜੇਤੂ ਟੀਮ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਖੁਦ ਢਾਈ ਕਰੋੜ ਰੁਪਏ ਦੇਣ ਦਾ ਜ਼ੋਰ ਪਾਇਆ ਸੀ ਜਿਸ ਮਗਰੋਂ ਉਨ੍ਹਾਂ ਨੂੰ 2.51 ਕਰੋੜ ਮਿਲੇ ਸਨ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਸਰਕਾਰ ਖਿਡਾਰੀਆਂ ਨੂੰ 2.5 ਕਰੋੜ ਰੁਪਏ ਦੇ ਰਹੀ ਹੈ ਤਾਂ ਪੰਜਾਬ ਦੇ ਖਿਡਾਰੀਆਂ ਨੂੰ ਵੀ ਢਾਈ ਕਰੋੜ ਰੁਪਏ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਸਾਰਿਆਂ ਲਈ ਮਿਸਾਲ ਬਣ ਕੇ ਉਭਰੇ ਹਨ ਅਤੇ ਨੌਜਵਾਨਾਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਆਉਣ ਵਾਲੀ ਪੀੜ੍ਹੀ ਨੂੰ ਖੇਡਾਂ ਵਿੱਚ ਰੁਚੀ ਦਿਖਾਉਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਚਹੇਤਿਆਂ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।

Advertisement
Advertisement
Author Image

sukhwinder singh

View all posts

Advertisement
×