ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ: ਰਾਜੇਵਾਲ

08:11 AM Mar 06, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ।

ਪੱਤਰ ਪ੍ਰੇਰਕ
ਪਾਇਲ, 5 ਮਾਰਚ
ਇੱਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਬਰਾਂ ਦੀ ਇਕੱਤਰਤਾ ਹੋਈ। ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ 14 ਮਾਰਚ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਮਹਾਂਪੰਚਾਇਤ ਤਹਿਤ ਰਾਮ ਲੀਲਾ ਮੈਦਾਨ ਦਿੱਲੀ ਪੁੱਜਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪੰਚਾਇਤ ਸਬੰਧੀ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਵਿਚ ਲੱਖਾਂ ਦੀ ਗਿਣਤੀ ਵਿਚ ਹਰ ਵਰਗ ਦੇ ਲੋਕ ਸ਼ਾਮਲ ਹੋਣਗੇ। ਸ੍ਰੀ ਰਾਜੇਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਦਿਨੀਂ ਗੜਿਆਂ, ਝੱਖੜ ਤੇ ਮੌਸਮ ਦੀ ਖ਼ਰਾਬੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਕੰਵਲਪ੍ਰੀਤ ਸਿੰਘ ਪੰਨੂੰ, ਬੋਘ ਸਿੰਘ, ਪਵਨ ਕੁਮਾਰ, ਬਲਦੇਵ ਸਿੰਘ ਮੀਆਂਪੁਰ, ਮੁਕੇਸ਼ ਚੰਦਰ ਸ਼ਰਮਾ, ਨੇਕ ਸਿੰਘ, ਪਰਮਦੀਪ ਸਿੰਘ, ਗੁਲਜ਼ਾਰ ਸਿੰਘ, ਘੁੰਮਣ ਸਿੰਘ, ਮਨਮੋਹਨ ਸਿੰਘ, ਪ੍ਰਗਟ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ ਕੋਟ ਪਨੈਚ ਆਦਿ ਹਾਜ਼ਰ ਸਨ।

Advertisement

Advertisement