For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਪੂੰਜੀਪਤੀਆਂ ਹਵਾਲੇ ਕਰਨ ਲੱਗੀ ਸਰਕਾਰ: ਚੰਦੂਮਾਜਰਾ

08:40 AM Apr 03, 2024 IST
ਕਿਸਾਨਾਂ ਨੂੰ ਪੂੰਜੀਪਤੀਆਂ ਹਵਾਲੇ ਕਰਨ ਲੱਗੀ ਸਰਕਾਰ  ਚੰਦੂਮਾਜਰਾ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 2 ਅਪਰੈਲ
ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਵਿੱਚ ਸਾਈਲੋਜ਼ ਨੂੰ ‘ਆਪ’ ਸਰਕਾਰ ਵੱਲੋਂ ਮਨਜ਼ੂਰੀ ਦੇਣਾ ਸਿੱਧ ਕਰਦਾ ਹੈ ਕਿ ਸਰਕਾਰ ਮੰਡੀਆਂ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਲੁੱਟ ਦਾ ਸ਼ਿਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਕਿਸਾਨੀ ਜਿਣਸਾਂ ਮਨਮਰਜ਼ੀ ਦੇ ਭਾਅ ਖਰੀਦ ਕੇ ਵੱਡੇ ਭੰਡਾਰ ਜਮ੍ਹਾਂ ਕਰਗੇ ਅਤੇ ਫਿਰ ਲੋਕਾਂ ਦੀ ਲੁੱਟ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਨੀਤੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਲੋਕ ਚੋਣਾਂ ਵਿੱਚ ‘ਆਪ’ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ। ਇਸ ਮੌਕੇ ਸਤਵਿੰਦਰ ਸਿੰਘ ਸੂਬਾ ਦੇ ਪਰਿਵਾਰ ਵੱਲੋਂ ਪ੍ਰੋ. ਚੰਦੂਮਾਜਰਾ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਸਾਬਕਾ ਕੌਂਸਲ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ, ਨਿਰਪਾਲ ਸਿੰਘ ਜੇਜੀ ਤੇ ਹੋਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×