ਸਰਕਾਰ ਸੱਭਿਆਚਾਰ ਜਿਉਂਦਾ ਰੱਖਣ ਲਈ ਯਤਨਸ਼ੀਲ: ਸੰਧਵਾਂ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 11 ਜਨਵਰੀ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਦੋ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪਿੰਡ ਚੰਦਬਾਜਾ ਦੀ ਸੱਥ ਵਿੱਚ ਸ਼ੈੱਡ ਬਣਾਉਣ ਲਈ ਅਤੇ ਬਾਬਾ ਫ਼ਰੀਦ ਆਰਟ ਸੁਸਾਇਟੀ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ ਚੈੱਕ ਦਿੱਤੇ। ਇਨ੍ਹਾਂ ਸਮਾਗਮਾਂ ਮੌਕੇ ਸਪੀਕਰ ਸ੍ਰੀ ਸੰਧਵਾਂ ਨੇ ਪਿੰਡ ਚੰਦਬਾਜਾ ਵਿੱਚ ਉਨ੍ਹਾਂ ਪਿੰਡ ਦੀ ਸੱਥ ਵਿੱਚ ਸ਼ੈੱਡ ਬਣਾਉਣ ਲਈ 3 ਲੱਖ ਰੁਪਏ ਦਾ ਚੈੱਕ ਦਿੱਤਾ ਅਤੇ ਕਿਹਾ ਕਿ ਪਿੰਡਾਂ ਵਿੱਚ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਪਿੰਡ ਦੇ ਸਰਪੰਚ ਅਭੈ ਢਿੱਲੋਂ ਨੇ ਸ੍ਰੀ ਸੰਧਵਾਂ ਦਾ ਸਵਾਗਤ ਕਰਦਿਆਂ ਗ੍ਰਾਂਟ ਦੇਣ ’`ਤੇ ਧੰਨਵਾਦ ਕੀਤਾ।
ਉਨ੍ਹਾਂ ਚਿੱਤਰਕਾਰ ਪ੍ਰੀਤ ਭਗਵਾਨ ਦੇ ਘਰ ਪਹੁੰਚ ਕੇ ਇੱਥੇ ਬਾਬਾ ਫ਼ਰੀਦ ਆਰਟ ਸੁਸਾਇਟੀ ਨੂੰ ਹੋਰ ਵਧੀਆ ਤਰੀਕੇ ਨਾਲ ਕੰਮ ਕਰਨ ਲਈ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਸਮੇਂ ਉਨ੍ਹਾਂ ਲੇਖਕ ਕੁਲਵਿੰਦਰ ਵਿਕਰ ਦੀ ਕਿਤਾਬ ‘ਪੌਣ ਪਾਣੀ ਤੇ ਰੇਤ’ ਨੂੰ ਵੀ ਰਿਲੀਜ਼ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ’ਤੇ ਲਾਇਬ੍ਰੇਰੀਆਂ ਖੋਲ੍ਹ ਰਹੀ ਹੈ। ਇਸ ਮੌਕੇ ਸਮਾਗਮ ਵਿੱਚ ਸੁਖਦੇਵ ਸਿੰਘ ਦੋਸਾਂਝ, ਪਰਮਿੰਦਰ ਸਿੰਘ, ਯਸ਼ਪਾਲ ਜੈਤੋ, ਬਲਜੀਤ ਗੋਰਵਰ, ਡਿਪਟੀ ਸਿੰਘ, ਵੀਰਪਾਲ ਕੌਰ ਅਤੇ ਚੰਦਬਾਜਾ ਵਿੱਚ ਪਰਮਜੀਤ ਸਿੰਘ, ਭਗਵਾਨ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।