ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਆਲੋਚਨਾ
07:57 AM Jan 06, 2025 IST
Advertisement
Advertisement
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਪਿਛਲੇ ਸੈਂਕੜੇ ਦਿਨਾਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ’ਤੇ ਬੈਠੇ ਮਰਨ ਵਰਤੀ ਯੋਧੇ ਅਧਿਆਪਕਾਂ ਨੂੰ ਧੱਕੇ ਨਾਲ ਹਸਪਤਾਲ ਦਾਖ਼ਲ ਕਰਵਾਉਣਾ ਸੂਬਾ ਸਰਕਾਰ ਦਾ ਨਾਦਰਸ਼ਾਹੀ ਵਤੀਰਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਸਣੇ ਕਈ ਮਸਲਿਆਂ ਤੇ ਪਿਛਲੇ ਤਿੰਨ ਸਾਲ ਦੇ ਅਰਸੇ ਦੌਰਾਨ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ।
Advertisement
Advertisement