ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਸੁਧਾਰੇ ਸਰਕਾਰ: ਭਲਵਾਨ

06:33 AM Sep 01, 2024 IST

ਐਸਏਐਸ ਨਗਰ(ਮੁਹਾਲੀ): ਕਾਂਗਰਸ ਪਾਰਟੀ ਦੇ ਪੰਚਾਇਤੀ ਰਾਜ ਸੈੱਲ ਦੇ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਅਮਰਜੀਤ ਸਿੰਘ ਗਿੱਲ ਭਲਵਾਨ ਲਖਨੌਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ, ਇਸ ਵਿੱਚ ਤੁਰੰਤ ਸੁਧਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਫ਼ਨਿਆਂ ਦੀ ਦੁਨੀਆਂ ਵਿੱਚੋਂ ਬਾਹਰ ਆ ਕੇ ਹਕੀਕੀ ਤੌਰ ’ਤੇ ਪੰਜਾਬ ਦੀ ਹਾਲਤ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਤਲ ਅਤੇ ਲੁੱਟਾਂ-ਖੋਹਾਂ ਦੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਟੇਰਿਆਂ ਕਾਰਨ ਔਰਤਾਂ ਦਾ ਹੱਥ ਵਿੱਚ ਮੋਬਾਈਲ ਫੜ ਕੇ ਜਾਂ ਕੰਨਾਂ ਵਿੱਚ ਵਾਲੀਆਂ ਪਾ ਕੇ ਤੁਰਨਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਅਰਥੀਆਂ ਉੱਠ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਦੀ ਅਮਨ ਕਾਨੂੰਨ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਕੋਈ ਵੀ ਮਹਿਫ਼ੂਜ਼ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀ ਹਾਲਤ ਸੁਧਾਰਨ ਲਈ ਅਮਲੀ ਤੌਰ ਉੱਤੇ ਸਖ਼ਤ ਕਦਮ ਚੁੱਕੇ ਜਾਣ। -ਖੇਤਰੀ ਪ੍ਰਤੀਨਿਧ

Advertisement

Advertisement