ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਹਜ਼ਾਰ ਆਂਗਣਵਾੜੀ ਵਰਕਰ ਤੇ ਹੈਲਪਰ ਭਰਤੀ ਕਰੇਗੀ ਸਰਕਾਰ: ਬਲਜੀਤ ਕੌਰ

07:35 AM Jan 10, 2025 IST
ਚੰਡੀਗੜ੍ਹ ਵਿੱਚ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜਨਵਰੀ
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਬੱਚਿਆਂ ਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ 1419 ਨਵੇਂ ਆਂਗਣਵਾੜੀ ਕੇਂਦਰ ਉਸਾਰੇ ਜਾਣਗੇ। ਇਸ ਦੇ ਨਾਲ ਹੀ ਪੁਰਾਣੇ ਆਂਗਣਵਾੜੀ ਕੇਂਦਰਾਂ ਨੂੰ ਬਿਹਤਰ ਬਣਾਇਆ ਜਾਵੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ 3000 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਭਰਤੀ ਕੀਤੇ ਜਾਣਗੇ। ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਆਂਗਣਵਾੜੀ ਕੇਂਦਰਾਂ ਅਤੇ ਪੁਰਾਣਿਆਂ ਨੂੰ ਬਿਹਤਰ ਬਣਾਉਣ ਲਈ 200 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਇਕ ਹਜ਼ਾਰ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚੋਂ 56 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦੋਂਕਿ 644 ਉਸਾਰੀ ਅਧੀਨ ਹਨ। ਇਸ ਤੋਂ ਇਲਾਵਾ 300 ਆਂਗਣਵਾੜੀ ਕੇਂਦਰਾਂ ਵਿੱਚੋਂ 156 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ। ਨਵੇਂ ਕੇਂਦਰਾਂ ਦੀ ਉਸਾਰੀ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਭਰ ਵਿੱਚ ਮੌਜੂਦਾ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰ ਰਹੀ ਹੈ। ਇਨ੍ਹਾਂ ਲਈ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ 2162 ਨਵੇਂ ਪਖਾਨੇ ਉਸਾਰੇ ਜਾਣਗੇ। ਇਸ ਲਈ ਸਰਕਾਰ ਵੱਲੋ 7.78 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ। ਇਸੇ ਤਰ੍ਹਾਂ 353 ਆਂਗਣਵਾੜੀ ਕੇਂਦਰਾਂ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 35.30 ਲੱਖ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਆਂਗਣਵਾੜੀ ਸੈਂਟਰਾਂ ਵਿੱਚ ਬਾਲ ਪ੍ਰਿੰਟਿੰਗ ਵੀ ਕਰਵਾਈ ਜਾਵੇਗੀ। ਸਰਕਾਰ ਦਾ ਉਦੇਸ਼ ਸਿਰਫ਼ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕਰਨਾ ਹੀ ਨਹੀਂ ਹੈ, ਸਗੋਂ ਇਹ ਪ੍ਰਾਜੈਕਟ ਬੱਚਿਆਂ ਦੇ ਸਰੀਰਕ, ਬੌਧਿਕ ਅਤੇ ਭਾਵਨਾਤਮਕ ਵਿਕਾਸ ਲਈ ਅਨੁਕੂਲ ਵਾਤਾਵਰਨ ਬਣਾਉਣ ਦੀ ਪਹਿਲਕਦਮੀ ਕਰਨਾ ਹੈ।

Advertisement

Advertisement