For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਯਤਨਸ਼ੀਲ: ਕਟਾਰੀਆ

09:04 AM Jan 07, 2024 IST
ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਯਤਨਸ਼ੀਲ  ਕਟਾਰੀਆ
ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ।
Advertisement

ਗੁਰਦੇਵ ਸਿੰਘ ਗਹੂੰਣ
ਬਲਾਚੌਰ, 6 ਜਨਵਰੀ
ਵਿਧਾਇਕਾ ਹਲਕਾ ਬਲਾਚੌਰ ਬੀਬੀ ਸੰਤੋਸ਼ ਕਟਾਰੀਆ ਨੇ ਪਿੰਡ ਨਵਾਂਗਰਾਂ, ਮਾਲੇਵਾਲ ਕੋਹਲੀ ਅਤੇ ਚੂਹੜਪੁਰ ਵਿੱਚ ਸਿੰਜਾਈ ਵਾਲੇ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੀਆਂ ਲੀਹਾਂ ’ਤੇ ਪੈ ਚੁੱਕਾ ਹੈ। ਪੰਜਾਬ ਦੇ ਕਿਸਾਨਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਇਨ੍ਹਾਂ ਯਤਨਾਂ ਤਹਿਤ ਹੀ ਛੋਟੇ ਕਿਸਾਨਾਂ ਨੂੰ ਸਿੰਜਾਈ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਬੀਬੀ ਸੰਤੋਸ਼ ਕਟਾਰੀਆ ਨੇ ਆਖਿਆ ਕਿ ਇਨ੍ਹਾਂ ਟਿਊਬਵੈੱਲਾਂ ਦੇ ਚੱਲਣ ਨਾਲ ਜਿੱਥੇ ਤਿੰਨਾਂ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਉੱਥੇ ਇਨ੍ਹਾਂ ਪਿੰਡਾਂ ਦੀ ਮਾਰੂ ਜ਼ਮੀਨ ਵੀ ਸਿੰਜਾਈ ਵਾਲੇ ਪਾਣੀ ਨਾਲ ਵਾਹੀਯੋਗ ਜ਼ਮੀਨ ਬਣ ਕੇ ਉਪਜਾਊ ਜ਼ਮੀਨ ਵਿੱਚ ਬਦਲ ਜਾਵੇਗੀ, ਜਿਸ ਨਾਲ ਪਿੰਡ ਦੇ ਹਰ ਪਰਿਵਾਰ ਨੂੰ ਲਾਭ ਪਹੁੰਚੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਰਪੂਰ ਵਿਕਾਸ ਕਰ ਕੇ ਬਲਾਚੌਰ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਚੰਦਰ ਮੋਹਨ ਜੇਡੀ ਜ਼ਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਬੀਬੀ ਸੰਤੋਸ਼ ਕਟਾਰੀਆ ਦੇ ਅਣਥੱਕ ਯਤਨਾਂ ਸਦਕਾ ਕੰਢੀ ਦੇ ਪਛੜੇ ਇਲਾਕੇ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਇਸ ਮੌਕੇ ਰਣਵੀਰ ਚੇਚੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਹਰਮੇਸ਼ ਕਟਵਾਰਾ ਬਲਾਕ ਪ੍ਰਧਾਨ, ਪਵਨ ਕੁਮਾਰ ਰੀਠੂ ਸੀਨੀਅਰ ‘ਆਪ’ ਆਗੂ, ਕਮਲਜੀਤ ਸੂਰਜ ਪ੍ਰਕਾਸ਼, ਰਾਮਸਰੂਪ, ਰਾਕੇਸ਼ ਭਾਟੀਆ, ਮੇਹਰ ਚੰਦ ਹੱਕਲਾ, ਰਵਿੰਦਰ ਖਟਾਣਾ, ਮਨਮੋਹਨ, ਕੇਵਲ ਕ੍ਰਿਸ਼ਨ ਸਾਬਕਾ ਸਰਪੰਚ, ਜਸਵੀਰ ਕੌਰ ਸਰਪੰਚ,ਅਤੁਲ ਚੌਧਰੀ ਤੇ ਹਰਮੇਸ਼ ਲਾਲ ਹਾਜ਼ਰ ਸਨ।

Advertisement

Advertisement
Author Image

Advertisement
Advertisement
×