ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ: ਕੁਲਵੰਤ ਸਿੰਘ

07:44 AM Jul 03, 2024 IST
ਲਾਂਡਰਾਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਜੁਲਾਈ
‘ਪੰਜਾਬ ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਲਾਂਡਰਾਂ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਨੇ ਗਲੀਆਂ ਤੇ ਸੜਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਰਾਸ਼ਨ ਕਾਰਡਾਂ ਬਾਰੇ ਵਿਧਾਇਕ ਨੂੰ ਮੰਗ ਪੱਤਰ ਵੀ ਸੌਂਪਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੇ ਦਰਾਂ ’ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਐੱਸਡੀਐਮ ਦੀਪਾਂਕਰ ਗਰਗ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਬੀਡੀਪੀਓ ਧਨਵੰਤ ਸਿੰਘ ਰੰਧਾਵਾ, ਸਾਬਕਾ ਕੌਂਸਲਰ ਆਰਪੀ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement