For the best experience, open
https://m.punjabitribuneonline.com
on your mobile browser.
Advertisement

ਸਰਕਾਰੀ ’ਵਰਸਿਟੀ ਦੇ ਮੁਲਾਜ਼ਮ ਤਨਖਾਹ ਲਈ ਸੜਕਾਂ ’ਤੇ ਆਏ

10:54 AM Apr 03, 2024 IST
ਸਰਕਾਰੀ ’ਵਰਸਿਟੀ ਦੇ ਮੁਲਾਜ਼ਮ ਤਨਖਾਹ ਲਈ ਸੜਕਾਂ ’ਤੇ ਆਏ
ਛਾਉਣੀ ਦੇ ਮੁੱਖ ਬਾਜ਼ਾਰ ਵਿਚ ਰੋਸ ਮਾਰਚ ਕਰਦੇ ਹੋਏ ਯੂਨੀਵਰਸਿਟੀ ਦੇ ਮੁਲਾਜ਼ਮ।
Advertisement

ਸੰਜੀਵ ਹਾਂਡਾ
ਫ਼ਿਰੋਜ਼ਪੁਰ, 2 ਅਪਰੈਲ
ਤਨਖਾਹਾਂ ਲਈ ਸੱਤ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਮੁਲਾਜ਼ਮ ਹੁਣ ਸੜਕਾਂ ’ਤੇ ਉਤਰ ਆਏ ਹਨ। ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ਼ ਛਾਉਣੀ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ। ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦਾ ਸਟਾਫ਼ ਪਿਛਲੇ ਸੱਤ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝਾ ਚੱਲ ਰਿਹਾ ਹੈ। ‘ਆਪ’ ਸਰਕਾਰ ਨੇ ਸਾਲ 2022 ਵਿਚ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ 15 ਕਰੋੜ ਤੋਂ ਵਧਾ ਕੇ ਦੁੱਗਣੀ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਹਰ ਸਾਲ ਇਸ ਵਾਅਦੇ ਤੋਂ ਮੁੱਕਰ ਜਾਂਦੀ ਹੈ। ਇਸ ਸਾਲ ਦੇ ਬਜਟ ਵਿਚ ਵੀ ਯੂਨੀਵਰਸਿਟੀ ਦੀ ਗਰਾਂਟ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਨਵੇਂ ਬਣੇ ਵਾਈਸ ਚਾਂਸਲਰ ਡਾਕਟਰ ਸੁਸ਼ੀਲ ਮਿੱਤਲ ਵੱਲੋਂ ਵੀ ਸਟਾਫ਼ ਨੂੰ ਛੇਤੀ ਤਨਖਾਹਾਂ ਜਾਰੀ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਨੇ ਉਨ੍ਹਾਂ ਦੀ ਵੀ ਨਹੀਂ ਸੁਣੀ। ਜਥੇਬੰਦੀ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਕੁਲਭੂਸ਼ਣ ਅਗਨੀਹੋਤਰੀ, ਡਾਕਟਰ ਗੁਰਪ੍ਰੀਤ ਸਿੰਘ, ਡਾਕਟਰ ਰਾਕੇਸ਼ ਕੁਮਾਰ ਅਤੇ ਇੰਜਨੀਅਰ ਸਤਿੰਦਰ ਕੁਮਾਰ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2017 ਤੋਂ 2019 ਤੱਕ ਦੀ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਲਗਪਗ ਚਾਰ ਕਰੋੜ ਦੀ ਰਾਸ਼ੀ ਵੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ। ਇਸ ਲਈ ਸਮੂਹ ਸਟਾਫ਼ 14 ਮਾਰਚ ਤੋਂ ਕਲਮ ਛੋੜ ਹੜਤਾਲ ’ਤੇ ਚੱਲ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਨਖ਼ਾਹਾਂ ਜਾਰੀ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਵੀ ਜਾਰੀ ਰਹੇਗਾ।

Advertisement

Advertisement
Author Image

sukhwinder singh

View all posts

Advertisement
Advertisement
×