For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦੇਗੀ ਸਰਕਾਰ: ਭਗਤ

11:51 AM Oct 13, 2024 IST
ਕਿਸਾਨਾਂ ਦੇ ਝੋਨੇ ਦਾ ਇੱਕ ਇੱਕ ਦਾਣਾ ਖ਼ਰੀਦੇਗੀ ਸਰਕਾਰ  ਭਗਤ
ਜਲੰਧਰ ­’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਹੋਰ।
Advertisement

ਹਤਿੰਦਰ ਮਹਿਤਾ
ਜਲੰਧਰ, 12 ਅਕਤੂਬਰ
ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੇ ਚੱਲ ਰਹੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ। ਦੋਵਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਚੁਕਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸ੍ਰੀ ਭਗਤ ਅਤੇ ਡਾ. ਅਗਰਵਾਲ ਨੇ ਕਿਹਾ ਕਿ ਖ਼ਰੀਦ ਸੀਜਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਸਬੰਧਤ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਫ਼ਸਲ ਦੀ ਚੁਕਾਈ ਸ਼ੁਰੂ ਕਰ ਦਿੱਤੀ ਗਈ ਹੈ। ਮੰਤਰੀ ਭਗਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੰਤਰੀ ਨੇ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਮਦਦ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਾਲੇ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਖ਼ਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਤੁਰੰਤ ਅਦਾਇਗੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਸ ਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਨਿਰਵਿਘਨ ਖ਼ਰੀਦ ਪ੍ਰਕਿਰਿਆ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣਾ ਹੈ।

Advertisement

ਸਾਰੀਆਂ ਕਿਸਮਾਂ ਦੀ ਖ਼ਰੀਦ ਹੋਵੇਗੀ: ਡੀਸੀ

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਝੋਨੇ ਦੀ ਕਿਸਮ ਪੀਆਰ-126 ਸਬੰਧੀ ਕੋਈ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਕਿਸਾਨਾਂ ਵੱਲੋਂ ਲਿਆਂਦੀ ਗਈ ਸਾਰੀ ਫ਼ਸਲ ਦੀ ਖ਼ਰੀਦ ਕਰਨਗੀਆਂ, ਭਾਵੇਂ ਇਸ ਦੀ ਕਿਸਮ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲਿਆਂਦੀਆਂ ਸਾਰੀਆਂ ਕਿਸਮਾਂ ਦੀ ਮੰਡੀਆਂ ਵਿੱਚ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫ਼ਸਲ ਦੀ ਕਿਸਮ ਅਤੇ ਇਸ ਦੀ ਖ਼ਰੀਦ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

Advertisement

‘ਮੰਡੀਆਂ ’ਚ ਕੋਈ ਮੁਸ਼ਕਲ ਨਹੀਂ ਆਵੇਗੀ’

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਅਤੇ ਅਧਿਕਾਰੀਆਂ ਕੋਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਐੱਸਡੀਐੱਮ ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਬਲਕਾਰ ਸਿੰਘ ਨੇ ਖ਼ਰੀਦ ਏਜੰਸੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲਿਫ਼ਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Author Image

Advertisement