ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੁਕਸਾਨੀਆਂ ਫ਼ਸਲਾਂ ’ਤੇ ਘਰਾਂ ਦੇ ਮੁਆਵਜ਼ਾ ਦੇਵੇਗੀ ਸਰਕਾਰ: ਸੇਖੋਂ

07:51 AM Jul 15, 2023 IST
ਮੀਂਹ ਦੇ ਪਾਣੀ ਨਾਲ ਭਰੀਆਂ ਫ਼ਸਲਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਗੁਰਦਿੱਤ ਸੇਖੋਂ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਕਰ
ਫ਼ਰੀਦਕੋਟ, 14 ਜੁਲਾਈ
ਮੀਂਹ ਕਾਰਨ ਇਲਾਕੇ ਵਿੱਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਨੇ ਇੱਕ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ। ਇਸ ਉਪਰੰਤ ਵਿਧਾਇਕ ਨੇ ਕਿਹਾ ਕਿ ਮੀਂਹ ਨੇ ਕਾਫ਼ੀ ਤਬਾਹੀ ਮਚਾਈ ਹੈ। ਪਿੰਡ ਚੇਤ ਸਿੰਘ ਵਾਲਾ, ਸ਼ੇਰ ਸਿੰਘ ਵਾਲਾ, ਕਾਬਲ ਵਾਲਾ ਅਤੇ ਸਾਧਾਂਵਾਲਾ ਵਿੱਚ ਮੀਂਹ ਅਤੇ ਡਰੇਨ ਦੇ ਉਛਲੇ ਪਾਣੀ ਨੇ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਰਸ਼ਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਮੁਕੰਮਲ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਜਾਵੇਗੀ। ਜਿਹੜੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਹਰ ਹਾਲਤ ਵਿੱਚ ਕੀਤੀ ਜਾਵੇਗੀ। ਵਿਭਾਗ ਡਰੇਨਾਂ ਦੇ ਕਨਿਾਰੇ ਮਜ਼ਬੂਤ ਕਰਨ ਵਿਚ ਲੱਗਾ ਹੋਇਆ ਹੈ।
ਵਿਧਾਇਕ ਨੇ ਕਿਹਾ ਕਿ ਸਮੇਂ ਸਿਰ ਡਰੇਨਾਂ ਦੀ ਸਫ਼ਾਈ ਹੋਣ ਕਾਰਨ ਇਨ੍ਹਾਂ ਦੇ ਪਾਣੀ ਨੇ ਫ਼ਸਲਾਂ ਦਾ ਜ਼ਿਆਦਾ ਨੁਕਸਾਨ ਨਹੀਂ ਕੀਤਾ। ਵਿਧਾਇਕ ਨੇ ਕਿਹਾ ਕਿ ਬਾਰਸ਼ ਕਾਰਨ ਫ਼ਰੀਦਕੋਟ ਵਿੱਚ ਇਕ ਦਰਜਨ ਘਰਾਂ ਨੂੰ ਵੀ ਨੁਕਸਾਨ ਪਹੁੰਚਾਇਆ ਹੈ ਅਤੇ ਸਰਕਾਰ ਇਨ੍ਹਾਂ ਮਕਾਨ ਮਾਲਕਾਂ ਨੂੰ ਮੁਆਵਜ਼ਾ ਦੇਵੇਗੀ। ਵਿਧਾਇਕ ਨੇ ਕਿਹਾ ਕਿ ਦੌਰੇ ਦੌਰਾਨ ਜੋ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸਾਹਮਣੇ ਆਈਆਂ, ਉਨ੍ਹਾਂ ਨੂੰ ਬਨਿਾਂ ਦੇਰੀ ਦੂਰ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ।

Advertisement

Advertisement
Tags :
ਸਰਕਾਰਸੇਖੋਂਘਰਾਂਦੇਵੇਗੀਨੁਕਸਾਨੀਆਂਫ਼ਸਲਾਂਮੁਆਵਜ਼ਾ
Advertisement