ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਲਤਾਨਪੁਰ ਲੋਧੀ ਨੂੰ ਸੈਰ-ਸਪਾਟਾ ਕੇਂਦਰ ਬਣਾਵੇਗੀ ਸਰਕਾਰ: ਰਵਜੋਤ ਸਿੰਘ

11:29 AM Oct 19, 2024 IST
ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਦੇ ਹੋਏ ਡਾ. ਰਵਜੋਤ ਸਿੰਘ ਤੇ ਹੋਰ।

ਜਸਬੀਰ ਸਿੰਘ ਚਾਨਾ
ਕਪੂਰਥਲਾ, 18 ਅਕਤੂਬਰ
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਅੱਜ ਸੁਲਤਾਨਪੁਰ ਲੋਧੀ ਵਿੱਚ ਸਮਾਰਟ ਸਿਟੀ ਪ੍ਰਾਜੈਕਟ 4 ਤਹਿਤ ਸੀਵਰੇਜ ਟਰੀਟਮੈਂਟ ਪਲਾਟ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸ਼ਹਿਰ ਨੂੰ ਸੈਰ- ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇੱਥੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ।
ਉਨ੍ਹਾਂ ਦੱਸਿਆ ਕਿ ਸੀਵਰੇਜ ਪਲਾਟ ’ਤੇ 8.85 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ। ਇਸ ਉਪਰੰਤ ਉਨ੍ਹਾਂ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ ਪੀਐੱਮਆਈਡੀ ਦੀਪਤੀ ਉੱਪਲ, ਡੀਸੀ ਅਮਿਤ ਕੁਮਾਰ ਪੰਚਾਲ ਨਾਲ ਮੀਟਿੰਗ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ‘ਆਪ’ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੀ ਸ਼ਾਮਲ ਸਨ। ਮੰਤਰੀ ਨੇ ਨਿਰਮਲ ਕੁਟੀਆ ਦਾ ਦੌਰਾ ਕੀਤਾ ਤੇ ਸੰਤ ਸੀਚੇਵਾਲ ਵਲੋਂ ਪਵਿੱਤਰ ਵੇਈਂ ਨੂੰ ਸਾਫ਼ ਰੱਖਣ ਲਈ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।

Advertisement

Advertisement