ਲੱਖ ਗਰੀਬ ਪਰਿਵਾਰਾਂ ਨੂੰ ਪਲਾਟ ਦੇਵੇਗੀ ਸਰਕਾਰ: ਸੈਣੀ
07:16 AM Jan 29, 2025 IST
ਪੱਤਰ ਪ੍ਰੇਰਕ
ਪੰਚਕੂਲਾ, 28 ਜਨਵਰੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਇੱਕ ਲੱਖ ਗਰੀਬ ਪਰਿਵਾਰਾਂ ਨੂੰ ਪਲਾਟ ਦੇਣ ਦਾ ਟੀਚਾ ਮਿਥਿਆ ਹੈ। ਇਸੇ ਤਹਿਤ ਪਿੰਡਾਂ ਵਿੱਚ 100-100 ਗਜ਼ ਅਤੇ ਸ਼ਹਿਰਾਂ ਵਿਚ 50-50 ਗਜ਼ ਦੇ ਪਲਾਟ ਦੇਣੇ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ 61 ਪੰਚਾਇਤਾਂ ਅਤੇ ਵੱਡੇ ਸ਼ਹਿਰਾਂ ਵਿਚ 4,533 ਪਲਾਟ ਦਿੱਤੇ ਜਾ ਚੁੱਕੇ ਹਨ। ਸਰਕਾਰ ਨੇ ਆਪਣੇ ਪਿਛਲੇ 100 ਦਿਨਾਂ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਅਤੇ ਗ੍ਰਾਮੀਣ ਤਹਿਤ 885 ਪਰਿਵਾਰਾਂ ਨੂੰ ਪੱਕਾ ਮਕਾਨ ਬਣਾਉਣ ਲਈ 11.53 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਹੈ।
Advertisement
Advertisement