ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਨਕਲਾਬ ਦੇ ਦਾਅਵਿਆਂ ਵਾਲੀ ਸਰਕਾਰ ਤਾਨਾਸ਼ਾਹੀ ’ਤੇ ਉਤਰੀ: ਡੀਟੀਐੱਫ

11:27 AM Jul 08, 2024 IST
ਗ੍ਰਿਫ਼ਤਾਰੀਆਂ ਦਾ ਵਿਰੋਧ ਕਰਦੇ ਹੋਏ ਡੀਟੀਐੱਫ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਜੁਲਾਈ
ਪੰਜਾਬ ਸਰਕਾਰ ਨੇ ਪੰਜਾਬ ਸਕੇਲ ਬਹਾਲੀ ਸਾਂਝਾ ਫਰੰਟ ਅਤੇ ਬੇਰੁਜ਼ਗਾਰ ਸਾਂਝਾ ਫਰੰਟ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਜਲੰਧਰ ਵਿੱਚ ਕੀਤੀ ਜਾਣ ਵਾਲੀ ਰੈਲੀ ਨੂੰ ਅਸਫਲ ਕਰਨ ਲਈ ਜਥੇਬੰਦੀ ਦੇ ਆਗੂਆਂ ਨੂੰ ਥਾਣਿਆਂ ਵਿੱਚ ਡੱਕਣ ਦੀ ਡੀਟੀਐਫ ਨੇ ਨਿਖੇਧੀ ਕੀਤੀ ਹੈ। ਇੱਥੇ ਮੀਟਿੰਗ ਦੌਰਾਨ ਡੀਟੀਐੱਫ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ, ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਅਤੇ ਵਿੱਤ ਸਕੱਤਰ ਜੰਗਪਾਲ ਸਿੰਘ ਰਾਏਕੋਟ ਨੇ ਕਿਹਾ ਕਿ ਇਨਕਲਾਬ ਦਾ ਦਾਅਵਾ ਕਰਨ ਵਾਲੀ ਸਰਕਾਰ ਤਾਨਾਸ਼ਾਹੀ ’ਤੇ ਉੱਤਰ ਆਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਦੀਆਂ ਹੱਕੀ ਮੰਗਾਂ-ਮਸਲਿਆਂ ਨੂੰ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਵੱਲੋਂ ਅੱਜ ਜਲੰਧਰ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਪੰਜਾਬ ਸਕੇਲ ਬਹਾਲੀ ਸਾਂਝਾ ਫ਼ਰੰਟ ਅਤੇ ਬੇਰੁਜ਼ਗਾਰ ਸਾਂਝਾ ਫਰੰਟ ਦੇ ਧਰਨਿਆਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ਤੋਂ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਰਕਾਰ ਦੀ ਇਸ ਕਾਰਵਾਈ ਨੇ ਉਸ ਦੇ ਮੁਲਾਜ਼ਮ ਵਿਰੋਧੀ ਚਿਹਰੇ ਨੂੰ ਬੇਪਰਦ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਸਾਰਕਾਰ ਨੇ ਜੇ ਇਹ ਤਾਨਾਸ਼ਾਹੀ ਰਵੱਈਆ ਨਾ ਛੱਡਿਆ ਤਾਂ ਸਰਕਾਰ ਦੀ ਧੱਕੇਸ਼ਾਹੀ ਦਾ ਤਿੱਖਾ ਜਵਾਬ ਦਿੱਤਾ ਜਾਵੇਗਾ।

Advertisement

Advertisement