For the best experience, open
https://m.punjabitribuneonline.com
on your mobile browser.
Advertisement

ਸਰਕਾਰਾਂ ’ਤੇ ਦਲਿਤਾਂ ਨਾਲ ਵਾਅਦਾਖ਼ਿਲਾਫ਼ੀ ਦਾ ਦੋਸ਼

07:59 AM Mar 19, 2024 IST
ਸਰਕਾਰਾਂ ’ਤੇ ਦਲਿਤਾਂ ਨਾਲ ਵਾਅਦਾਖ਼ਿਲਾਫ਼ੀ ਦਾ ਦੋਸ਼
ਬਾਬੂ ਕਾਂਸ਼ੀ ਰਾਮ ਦੀ ਤਸਵੀਰ ’ਤੇ ਫੁੱਲ ਭੇਟ ਕਰਦੇ ਹੋਏ ਪਾਰਟੀ ਆਗੂ। -ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 18 ਮਾਰਚ
ਨੇੜਲੇ ਪਿੰਡ ਉੜਦਣ ਵਿੱਚ ਬਸਪਾ ਦੇ ਬਾਨੀ ਮਰਹੂਮ ਬਾਬੂ ਕਾਂਸ਼ੀ ਰਾਮ ਦਾ ਜਨਮ ਦਿਨ ਨਾਰੰਗ ਸਿੰਘ ਉੜਦਣ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਛੜਬੜ ਨੇ ਕਿਹਾ ਕਿ ਬਾਬੂ ਕਾਂਸ਼ੀ ਰਾਮ ਨੇ ਦਬੇ ਕੁਚਲੇ ਬਹੁਜਨ ਸਮਾਜ ਨੂੰ ਬਰਾਬਰੀ ਦਬਾਉਣ ਲਈ ਮਨੂਵਾਦੀ ਤਾਕਤਾਂ ਨਾਲ ਲੋਹਾ ਲਿਆ ਪਰ ਦਲਿਤ ਸਮਾਜ ਅੱਜ ਵੀ ਵਿਤਕਰੇ ਤੇ ਸ਼ੋਸ਼ਣ ਦਾ ਸ਼ਿਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਦਲਿਤਾਂ ਅਤੇ ਪਛੜੇ ਵਰਗਾਂ ਨੂੰ ਸਿਰਫ਼ ਵੋਟਾਂ ਹਾਸਲ ਕਰਨ ਲਈ ਵਾਅਦਿਆਂ ਦੇ ਭਰਮਜਾਲ ਵਿੱਚ ਫ਼ਸਾਉਣ ਦਾ ਕੰਮ ਕੀਤਾ ਹੈ ਤੇ ਸੱਤਾ ’ਚ ਆਉਣ ਮਗਰੋਂ ਉਨ੍ਹਾਂ ਦੀ ਸਾਰ ਨਹੀਂ ਲਈ। ਛੜਬੜ ਮੁਤਾਬਕ ਹੁਕਮਰਾਨਾਂ ਦੀ ਵਾਅਦਾਖ਼ਿਲਾਫ਼ੀ ਕਾਰਨ ਹੀ ਦੇਸ਼ ਦੀ ਆਜ਼ਾਦੀ ਦੇ ਪੌਣੇ ਅੱਠ ਦਹਾਕੇ ਬਾਅਦ ਵੀ ਬਹੁਜਨ ਸਮਾਜ ਦੀ ਹਾਲਤ ਜਿਉਂ ਦੀ ਤਿਉਂ ਹੈ, ਜਿਸ ਖ਼ਿਲਾਫ਼ ਡਟਣ ਦੀ ਲੋੜ ਹੈ।

Advertisement

Advertisement
Author Image

Advertisement
Advertisement
×