For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਸਰਕਾਰਾਂ ਜ਼ਿੰਮੇਵਾਰ: ਚਾਵਲਾ

06:52 AM Oct 23, 2024 IST
ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਸਰਕਾਰਾਂ ਜ਼ਿੰਮੇਵਾਰ  ਚਾਵਲਾ
ਕਮਲਜੀਤ ਚਾਵਲਾ ਕੁਰਾਲੀ ਮੰਡੀ ਦਾ ਦੌਰਾ ਕਰਦੇ ਹੋਏ। -ਫੋਟੋ: ਮਿਹਰ ਸਿੰਘ
Advertisement

ਕੁਰਾਲੀ: ਸੀਨੀਅਰ ਕਾਂਗਰਸੀ ਆਗੂ ਅਤੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਨੇ ਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਸ੍ਰੀ ਚਾਵਲਾ ਨੇ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਚੁਕਾਈ ਨਾ ਹੋਣ ਲਈ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਬਿੱਟੂ ਖੁੱਲਰ, ਕਾਂਗਰਸੀ ਆਗੂ ਤੇ ਸਮਾਜ ਸੇਵੀ ਹੈਪੀ ਵਰਮਾ, ਕ੍ਰਿਸ਼ਨ ਕੁਮਾਰ, ਦਿਨੇਸ਼ ਰਾਣਾ ਆਦਿ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement