For the best experience, open
https://m.punjabitribuneonline.com
on your mobile browser.
Advertisement

ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਦੀ ਜਿੱਤ ਨਹੀਂ ਹੋਵੇਗੀ: ਹਰਸਿਮਰਤ

10:13 AM Apr 20, 2024 IST
ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਦੀ ਜਿੱਤ ਨਹੀਂ ਹੋਵੇਗੀ  ਹਰਸਿਮਰਤ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਅਪਰੈਲ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਸਰਕਾਰਾਂ ਦੀ ਜਿੱਤ ਨਹੀਂ ਹੋਵੇਗੀ ਸਗੋਂ ਪੰਜਾਬੀਆਂ ਦੀ ਆਪਣੀ ਅਤੇ ਸੂਬਾਈ ਪਾਰਟੀ ਸ਼੍ੋਮਣੀ ਅਕਾਲੀ ਦਲ ਦੀ ਜਿੱਤ ਹੋਵੇਗੀ। ਉਨ੍ਹਾਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਤੇ ਪਾਰਟੀ ਦੀ ਸਫ਼ਲਤਾ ਲਈ ਅਰਦਾਸ ਕੀਤੀ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀਮਤੀ ਬਾਦਲ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਹੁਣ ਤੱਕ ਸਾਰੀਆਂ ਸਿਆਸੀ ਪਾਰਟੀਆਂ ਨੂੰ ਦੇਖ ਅਤੇ ਅਜ਼ਮਾ ਲਿਆ ਹੈ। ਸ਼੍ਰੋੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪਣੀ ਸੂਬਾਈ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਜਿਤਾਉਣਗੇ।

Advertisement

Advertisement
Author Image

sukhwinder singh

View all posts

Advertisement
Advertisement
×