ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਸਰਕਾਰਾਂ: ਜਗੀਰ ਕੌਰ
11:09 AM Jul 24, 2023 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਬਾਹ ਹੋਈਆਂ ਫ਼ਸਲਾਂ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ। ਉਨ੍ਹਾਂ ਕਿਹਾ ਕਿ ਇਹ ਹੜ੍ਹ ਕੁਦਰਤੀ ਕਹਿਰ ਦੇ ਨਾਲ-ਨਾਲ ਮਨੁੱਖੀ ਗ਼ਲਤੀਆਂ ਦੇ ਕਾਰਨ ਆਇਆ ਹੈ। ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਮਾਰ ਪਈ ਹੈ। ਜਲੰਧਰ ਤੇ ਕਪੂਰਥਲਾ ਦੇ 50 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਡਰੇਨੇਜ਼ ਵਿਭਾਗ ਦੀ ਕਾਰਗੁਜ਼ਾਰੀ ’ਤੇ ਉਂਗਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਨੇ ਸਮਾਂ ਰਹਿੰਦਿਆਂ ਗਿੱਦੜਪਿੰਡੀ ਦੇ ਰੇਲਵੇ ਪੁਲ ਹੇਠਾਂ ਜੰਮੀ ਸਿਲਟ ਕੱਢੀ ਹੁੰਦੀ ਤਾਂ 50 ਪਿੰਡਾਂ ਦੇ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿੱਚ ਨਾ ਪੈਂਦੀਆ।
Advertisement
Advertisement