ਰਾਜਪਾਲ ਵੱਲੋਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਮਨਜ਼ੂਰ
09:29 PM Oct 27, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ-2024 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਫਾਇਰ ਐੱਨਓਸੀ ਇਕ ਸਾਲ ਦੀ ਥਾਂ ਤਿੰਨ ਸਾਲਾਂ ਦੀ ਇਕੱਠੀ ਮਿਲੇਗੀ। ਇਸ ਤੋਂ ਇਲਾਵਾ ਬਿੱਲ ਵਿੱਚ ਫਾਇਰ ਨਾਲ ਜੁੜੀਆਂ ਗਤੀਵੀਧੀਆਂ ਦੀ ਜਾਂਚ ਤੇ ਅਣਗਹਿਲੀ ਵਰਤਣ ’ਤੇ ਸਖਤ ਸਜ਼ਾ ਦੀ ਵਿਉਂਤਬੰਦੀ ਵੀ ਕੀਤੀ ਗਈ ਹੈ। ਇਸ ਬਿੱਲ ਵਿੱਚ ਲੜਕੀਆਂ ਦੀ ਭਰਤੀ ਨਾਲ ਜੁੜੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ-2024 ਦੇ ਅਮਲ ਵਿਚ ਆਉਣ ਨਾਲ ਫਾਇਰ ਵਿਭਾਗ ਨੂੰ ਸੂਬੇ ਦੀਆਂ ਇਮਾਰਤਾਂ ’ਤੇ ਫਾਇਰ ਸੇਫਟੀ ਸਿਸਟਮ ਲਗਾਉਣ ਦਾ ਅਧਿਕਾਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਵੱਲੋਂ ਅਗਸਤ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ-2024 ਨੂੰ ਪ੍ਰਵਾਨਗੀ ਦਿੱਤੀ ਗਈ ਸੀ।
Advertisement
Advertisement
Advertisement