For the best experience, open
https://m.punjabitribuneonline.com
on your mobile browser.
Advertisement

ਰਾਜਪਾਲ ਵੱਲੋਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਮਨਜ਼ੂਰ

07:10 AM Oct 28, 2024 IST
ਰਾਜਪਾਲ ਵੱਲੋਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਮਨਜ਼ੂਰ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ-2024 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਫਾਇਰ ਐੱਨਓਸੀ ਇਕ ਸਾਲ ਦੀ ਥਾਂ ਤਿੰਨ ਸਾਲਾਂ ਦੀ ਇਕੱਠੀ ਮਿਲੇਗੀ। ਇਸ ਤੋਂ ਇਲਾਵਾ ਬਿੱਲ ਵਿੱਚ ਫਾਇਰ ਨਾਲ ਜੁੜੀਆਂ ਗਤੀਵਿਧੀਆਂ ਦੀ ਜਾਂਚ ਤੇ ਅਣਗਹਿਲੀ ਵਰਤਣ ’ਤੇ ਸਖਤ ਸਜ਼ਾ ਦੀ ਵਿਉਂਤਬੰਦੀ ਵੀ ਕੀਤੀ ਗਈ ਹੈ। ਇਸ ਬਿੱਲ ਵਿੱਚ ਲੜਕੀਆਂ ਦੀ ਭਰਤੀ ਨਾਲ ਜੁੜੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ-2024 ਦੇ ਅਮਲ ਵਿਚ ਆਉਣ ਨਾਲ ਫਾਇਰ ਵਿਭਾਗ ਨੂੰ ਸੂਬੇ ਦੀਆਂ ਇਮਾਰਤਾਂ ’ਤੇ ਫਾਇਰ ਸੇਫਟੀ ਸਿਸਟਮ ਲਗਾਉਣ ਦਾ ਅਧਿਕਾਰ ਦਿੱਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement