ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥਣ ਲਵਜੋਤ ਕੌਰ ਦਾ ਰਾਜਪਾਲ ਵੱਲੋਂ ਸਨਮਾਨ

08:01 AM Jul 20, 2024 IST
ਰਾਜਪਾਲ ਕੋਲੋਂ ਮਿਲਿਆ ਸਨਮਾਨ ਦਿਖਾਉਂਦੀ ਹੋਈ ਲਵਜੋਤ ਕੌਰ ਤੇ ਹੋਰ।

ਸ਼ਹਿਣਾ

Advertisement

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਦੀ ਵਿਦਿਆਰਥਣ ਲਵਜੋਤ ਕੌਰ ਨੂੰ ਅੱਠਵੀਂ ਕਲਾਸ ’ਚ ਮੈਰਿਟ ਸੂਚੀ ਵਿਚ ਆਉਣ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਚੰਡੀਗੜ੍ਹ ਬੁਲਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਲਵਜੋਤ ਕੌਰ ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ ਅਤੇ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ। ਉਸ ਦੀ ਅੱਖਾਂ ਦੀ ਨਜ਼ਰ ਵੀ ਕਾਫੀ ਘੱਟ ਹੈ। ਫੇਰ ਵੀ ਉਸ ਨੇ ਅਹਿਮ ਪ੍ਰਾਪਤੀ ਕਰਦੇ ਹੋਏ 600 ’ਚੋਂ 597 ਅੰਕ ਪ੍ਰਾਪਤ ਕਰਕੇ ਮੈਰਿਟ ’ਚ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅੰਗਰੇਜ਼ ਸਿੰਘ, ਲਵਜੋਤ ਕੌਰ ਦੇ ਪਿਤਾ ਜਗਤਾਰ ਸਿੰਘ, ਮਾਤਾ ਅਮਨਦੀਪ ਕੌਰ, ਬੇਅੰਤ ਸਿੰਘ ਤੇ ਭੂਪਿੰਦਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement