ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਕਟਾਰੀਆ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

08:45 AM Nov 08, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਨਵੰਬਰ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਸਤੇ ਜਾਣ ਲਈ ਢੰਗ ਤਰੀਕੇ ਨੂੰ ਸੁਖਾਲਾ ਕਰਨਗੇ। ਕਿਸਾਨਾਂ ਨੇ ਰਾਜਪਾਲ ਨੂੰ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਪਾਰ ਜਾ ਕੇ ਖੇਤੀ ਕਰਨ ਲਈ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਹੈ।
ਅੱਜ ਰਾਜਪਾਲ ਨੇ ਲੋਪੋਕੇ ਹਲਕੇ ਦੇ ਪਿੰਡ ਕੱਕੜ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਮੋਹਤਬਰਾਂ ਨਾਲ ਗੱਲਬਾਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ,‘ਸਰਹੱਦ ਉੱਤੇ ਵੱਸਣ ਵਾਲੇ ਤੁਸੀਂ ਲੋਕ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੀ ਰੱਖਿਆ ਕਰਨ ਵਾਲੀ ਢਾਲ ਹੋ। ਤੁਹਾਡੀਆਂ ਮੁਸ਼ਕਲਾਂ ਸੁਣਨ ਲਈ ਮੈਂ ਇੱਥੇ ਆਇਆ ਹਾਂ ਅਤੇ ਕੇਂਦਰ ਤੇ ਰਾਜ ਸਰਕਾਰਾਂ ਦੇ ਨਾਲ ਮਿਲ ਕੇ ਇਨ੍ਹਾਂ ਨੂੰ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਰੋਕਣ ਲਈ ਬਣਾਈਆਂ ਗਈਆਂ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨੇ ਥੋੜ੍ਹੇ ਹੀ ਸਮੇਂ ਵਿੱਚ ਬਹੁਤ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸਰਹੱਦ ’ਤੇ ਵਸਦੇ ਲੋਕਾਂ ਦੀ ਸਹਾਇਤਾ ਨਾਲ ਸੁਰੱਖਿਆ ਦਸਤਿਆਂ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਵੱਡੀ ਬਰਾਮਦਗੀ ਕੀਤੀ ਹੈ। ਉਨ੍ਹਾਂ ਦੁਹਰਾਇਆ ਕਿ ਰਾਜਪਾਲ ਵੱਲੋਂ ਹਰ ਜ਼ਿਲ੍ਹੇ ਵਿੱਚ ਚੰਗਾ ਕੰਮ ਕਰਨ ਵਾਲੀਆਂ ਇਨ੍ਹਾਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਹੀਨੇ ਵਿੱਚ ਇੱਕ ਵਾਰ ਇਨ੍ਹਾਂ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਪਿੰਡ ਪੱਧਰ ਦੇ ਮਸਲੇ ਵੀ ਹੱਲ ਕੀਤੇ ਜਾਣ।
ਕੁਝ ਕਿਸਾਨਾਂ ਵੱਲੋਂ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਉੱਪਰ ਖੇਤੀ ਕਰਨ ਵਿੱਚ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਉਠਾਏ ਮੁੱਦੇ ਦੇ ਜਵਾਬ ਵਿੱਚ ਰਾਜਪਾਲ ਨੇ ਕਿਹਾ ਕਿ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਵਿੱਚ ਖੇਤੀ ਕਰਨ ਦੀ ਵੱਡੀ ਸਮੱਸਿਆ ਨੂੰ ਉਹ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਉਹ ਸੁਹਿਰਦ ਯਤਨ ਕਰਨਗੇ ਕਿ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਕੇ ਖੇਤੀ ਕਰਨ ਨੂੰ ਸੁਖਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦ ਉੱਤੇ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰੇ ਅਤੇ ਐਂਟੀ ਡਰੋਨ ਸਿਸਟਮ ਲਗਾਇਆ ਜਾਵੇਗਾ। ਤਾਰ ਤੋਂ ਪਾਰ ਜ਼ਮੀਨਾਂ ਲਈ ਮਿਲਦੀ ਮੁਆਵਜ਼ਾ ਰਾਸ਼ੀ ਬਾਰੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਮੀਨਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ, ਉਹ ਇਸ ਸਬੰਧੀ ਜਲਦੀ ਹੀ ਕੇਂਦਰ ਸਰਕਾਰ ਨਾਲ ਗੱਲ ਕਰਕੇ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਰਾਜਪਾਲ ਨੇ ਯੂਨੀਵਰਸਿਟੀ ਵਿੱਚ ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮਗਰੋਂ ਦੇਸ਼ ਦੀ ਸੁਰੱਖਿਆ ਲਈ ਕੰਮ ਕਰ ਰਹੀਆਂ ਵੱਖ-ਵੱਖ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਤੋਂ ਪਹਿਲਾਂ ਸਵੇਰੇ ਰਾਜਪਾਲ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ ਅਤੇ ਮੰਦਿਰ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement