ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਭਾਵੁਕ ਅਪੀਲ ਕੀਤੀ

12:50 PM Apr 03, 2025 IST
ਫੋਟੋ ਏਐੱਨਆਈ ਵੀਡੀਓਗ੍ਰੈਬ

ਰਵੀ ਧਾਲੀਵਾਲ/ਹਰਪਾਲ ਸਿੰਘ ਨਾਗਰਾ
ਡੇਰਾ ਬਾਬਾ ਨਾਨਕ (ਗੁਰਦਾਸਪੁਰ)/ਫਤਿਹਗੜ੍ਹ ਚੂੜੀਆਂ, 3 ਅਪਰੈਲ

Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਨਸ਼ਿਆਂ ਵਿਰੁੱਧ ਪੈਦਰ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਰਾਜਪਾਲ ਕਰਤਾਰਪੁਰ ਲਾਂਘੇ ਤੋਂ ਮਾਰਚ ਦੀ ਅਗਵਾਈ ਕਰ ਰਹੇ ਸਨ, ਜੋ ਸੂਬਾ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦਾ ਹਿੱਸਾ ਹੈ।

ਇਸ ਦੌਰਾਨ ਪਾਕਿਸਤਾਨ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਲੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਨੂੰ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਦੇ ਬਾਹਰ ਲਗਭਗ ਦੋ ਘੰਟੇ ਖੜ੍ਹੇ ਰਹਿਣਾ ਪਿਆ। ਕਟਾਰੀਆ ਦੇ ਭਾਸ਼ਣ ਖਤਮ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਆਈਸੀਪੀ ਦੇ ਅੰਦਰ ਜਾਣ ਲਈ ਕਿਹਾ ਗਿਆ।

Advertisement

ਫ਼ਤਿਹਗੜ੍ਹ ਚੂੜੀਆਂ ਤੋਂ ਹੋਵੇਗੀ ਦੂਜੇ ਦਿਨ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 4 ਅਪ੍ਰੈਲ ਨੂੰ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਸ੍ਰੀ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਦੂਜੇ ਦਿਨ ਦੀ ਪੈਦਲ ਯਾਤਰਾ 4 ਅਪ੍ਰੈਲ ਨੂੰ ਪਿੰਡ ਢਾਂਡਾ ਦੇ ਬੰਦੇਸ਼ਾ ਪੈਲੇਸ ਤੋਂ ਸਵੇਰੇ 6 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਵਿਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ।

 

 

Advertisement