For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਸਿਰਸਾ ਪੁੱਜੇ

09:18 AM Jun 30, 2024 IST
ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਸਿਰਸਾ ਪੁੱਜੇ
ਰਾਜਪਾਲ ਕਲਰਾਜ ਮਿਸ਼ਰਾ ਦਾ ਸਵਾਗਤ ਕਰਦੇ ਹੋਏ ਪ੍ਰੋ. ਗਣੇਸ਼ੀ ਲਾਲ ਤੇ ਮਨੀਸ਼ ਸਿੰਗਲਾ। -ਫੋਟੋ: ਪ੍ਰਭੂ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 29 ਜੂਨ
ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਅੱਜ ਸਿਰਸਾ ਪਹੁੰਚੇ ਜਿੱਥੇ ਉਨ੍ਹਾਂ ਨੇ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪ੍ਰੋ. ਗਣੇਸ਼ੀ ਲਾਲ ਅਤੇ ਉਨ੍ਹਾਂ ਦੇ ਪੁੱਤਰ ਮਨੀਸ਼ ਸਿੰਗਲਾ ਨੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਦੋਵਾਂ ਆਗੂਆਂ ਨੇ ਕਾਫ਼ੀ ਦੇਰ ਤੱਕ ਚਰਚਾ ਕੀਤੀ। ਇਸ ਮੌਕੇ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਕਿਹਾ ਕਿ ਉੜੀਸਾ ਦੇ ਰਾਜਪਾਲ ਬਣਨ ਤੋਂ ਪਹਿਲਾਂ ਗਣੇਸ਼ੀ ਲਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਮਗਰੋਂ ਰਾਜਪਾਲ ਕਲਰਾਜ ਮਿਸ਼ਰਾ ਨੇ ਪਦਮਸ਼੍ਰੀ ਐਵਾਰਡੀ ਅਤੇ ਭਾਈ ਕਨ੍ਹਈਆ ਆਸ਼ਰਮ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਆਸ਼ਰਮ ਦਾ ਦੌਰਾ ਕੀਤਾ। ਮਨੀਸ਼ ਸਿੰਗਲਾ ਨੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਮੌਕੇ ਜੇਪੀ ਗੁਪਤਾ, ਹਰਪਿੰਦਰ ਸ਼ਰਮਾ, ਭਾਜਪਾ ਮਹਿਲਾ ਮੋਰਚਾ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਪਾਲ ਪਿੰਕੀ, ਰਾਜਿੰਦਰ ਰੇਣੂ, ਸੰਵਰਮਲ, ਰਾਜ ਸ਼ਰਮਾ, ਅੰਜਨੀ ਬਾਂਸਲ, ਕਰਮਜੀਤ, ਸਤਪਾਲ ਮਹਿਤਾ, ਬਲਵੰਤ ਸ਼ੈਲੀ, ਬਲਵਿੰਦਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

Advertisement

Advertisement
Author Image

Advertisement
Advertisement
×