ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਵੱਲੋਂ ਹੁਨਰ ਕੇਂਦਰ ਦਾ ਦੌਰਾ

09:08 PM Apr 07, 2025 IST
ਰਾਜਪਾਲ ਸੰਨ ਫਾਊਂਡੇਸ਼ਨ ਦੇ ਹੁਨਰ ਕੇਂਦਰ ਦਾ ਦੌਰਾ ਕਰਨ ਸਮੇਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਅਪਰੈਲ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਾਮੀਂ ਅੰਮ੍ਰਿਤਸਰ ਵਿੱਚ ਸੰਨ ਫਾਊਂਡੇਸ਼ਨ ਦੁਆਰਾ ਚਲਾਏ ਜਾ ਰਹੇ ਹੁਨਰ ਕੇਂਦਰ ਦਾ ਜਾਇਜ਼ਾ ਲਿਆ ਜੋ ਨਸ਼ਿਆਂ ਤੋ ਮੁਕਤ ਹੋਏ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਅਤੇ ਨੌਕਰੀਆਂ ਪ੍ਰਦਾਨ ਕਰਨ ਵਾਸਤੇ ਯਤਨ ਕਰ ਰਿਹਾ ਹੈ। ਰਾਜਪਾਲ ਅੱਜਕਲ੍ਹ ਸਰਹੱਦੀ ਜ਼ਿਲ੍ਹਿਆਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਪੈਦਲ ਯਾਤਰਾ ਕਰ ਰਹੇ ਹਨ, ਜੋ ਭਲਕੇ 8 ਅਪਰੈਲ ਨੂੰ ਜੱਲ੍ਹਿਆਂਵਾਲਾ ਬਾਗ਼ ਤੋਂ ਸਮਾਪਤ ਹੋਵੇਗੀ।

Advertisement

ਰਾਜਪਾਲ ਨੇ ਸੰਨ ਫਾਊਂਡੇਸ਼ਨ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਹੁਨਰ ਵਿਕਾਸ ਅਤੇ ਰੁਜ਼ਗਾਰ ਰਾਹੀਂ ਉਨ੍ਹਾਂ ਦਾ ਪੁਨਰਵਾਸ ਵੀ ਮਹੱਤਵਪੂਰਨ ਹੈ। ਰਾਜਪਾਲ ਨੇ ਪਲੰਬਰ, ਸ਼ੈੱਫ, ਇਲੈਕਟ੍ਰੀਸ਼ੀਅਨ ਅਤੇ ਕੰਪਿਊਟਰ ਸਿਖਲਾਈ ਲੈਬਾਂ ਸਮੇਤ ਵੱਖ-ਵੱਖ ਕਿੱਤਾਮੁਖੀ ਪ੍ਰਯੋਗਸ਼ਾਲਾਵਾਂ ਦਾ ਦੌਰਾ ਕੀਤਾ ਅਤੇ ਮੁੜ ਵਸੇਬੇ ਵਿਚ ਸਫਲ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ।
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਹਨ, ਨੇ ਸਰਹੱਦੀ ਖੇਤਰ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਕਈ ਹੁਨਰ ਕੇਂਦਰਾਂ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਪ੍ਰਤੀ ਰਾਜਪਾਲ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਫਾਊਂਡੇਸ਼ਨ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਨੂੰ ਨਵੇਂ ਹੁਨਰ ਕੇਂਦਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਇੱਕ ਹਫ਼ਤੇ ਅੰਦਰ ਪਿੰਡਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ।

Advertisement
Advertisement