ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਹਾਕੀ ਨੂੰ ਪ੍ਰਫੁੱਲਤ ਕਰਨ ਲਈ ਵਚਬਨੱਧ: ਅਨੁਰਾਗ ਵਰਮਾ

07:39 AM Aug 20, 2024 IST
ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੁਲਾਕਾਤ ਦੌਰਾਨ ਪੀਸੀਐੱਸ ਅਫਸਰ ਹਾਕੀ ਖਿਡਾਰੀ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਪੈਰਿਸ ਓਲੰਪਿਕ ਦੇ ਹਾਕੀ ਮੁਕਾਬਲੇ ’ਚ ਕਾਂਸੇ ਦਾ ਤਗ਼ਮਾ ਜੇਤੂ ਪੰਜਾਬ ਦੇ ਦੋ ਪੀਸੀਐੱਸ ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਟੋਕੀਓ ਓਲੰਪਿਕ ਵਿੱਚ ਤਗ਼ਮਾ ਜੇਤੂ ਪੰਜਾਬ ਦੇ ਦੋ ਹੋਰ ਪੀਸੀਐੱਸ ਅਫਸਰ ਰੁਪਿੰਦਰ ਪਾਲ ਸਿੰਘ ਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ। ਮੁੱਖ ਸਕੱਤਰ ਨੇ ਹਾਕੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੇ ਦੇਸ਼ ਨੂੰ ਉਨ੍ਹਾਂ ’ਤੇ ਮਾਣ ਹੈ।
ਉਨ੍ਹਾਂ ਕਿਹਾ ਕਿ 19 ਮੈਂਬਰੀ ਟੀਮ ਵਿੱਚ ਕਪਤਾਨ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਸਨ ਜੋ ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਹਾਕੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ।
ਵਰਮਾ ਨੇ ਕਿਹਾ ਕਿ ਓਲੰਪਿਕ ਦੇ ਹਰ ਮੈਚ ਵਿੱਚ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬਰਤਾਨੀਆ ਖਿਲਾਫ਼ ਕੁਆਰਟਰ ਫ਼ਾਈਨਲ ਵਿੱਚ 10 ਖਿਡਾਰੀਆਂ ਨਾਲ ਖੇਡਦਿਆਂ ਜਿੱਤ ਹਾਸਲ ਕਰ ਕੇ ਮਿਸਾਲ ਕਾਇਮ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਵਿੱਚ ਹਾਕੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਚਾਰ-ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ ਸੂਬਾ ਸਰਕਾਰ ਵੱਲੋਂ ਪ੍ਰਤੀ ਖਿਡਾਰੀ 15 ਲੱਖ ਰੁਪਏ ਦਿੱਤੇ ਗਏ। ਇਸੇ ਤਰ੍ਹਾਂ ਓਲੰਪਿਕ ਖੇਡਾਂ ਵਿੱਚ ਜੇਤੂਆਂ ਤੇ ਹਿੱਸਾ ਲੈਣ ਵਾਲਿਆਂ ਨੂੰ ਵੀ ਸੂਬਾ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ।

Advertisement

Advertisement