ਸਰਕਾਰ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ: ਹਰਸਿਮਰਤ
07:50 AM Jul 27, 2024 IST
Advertisement
ਨਵੀਂ ਦਿੱਲੀ:
Advertisement
ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਗਿਆ ਹੈ। ਬਜਟ ’ਤੇ ਬਹਿਸ ’ਚ ਹਿੱਸਾ ਲੈਂਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੌਮਾਂਤਰੀ ਵਪਾਰ ਲਈ ਵਾਹਗਾ ਸਰਹੱਦ ਖੋਲ੍ਹੀ ਜਾਵੇ, ਸਾਈਕਲ ਅਤੇ ਖੇਡ ਉਦਯੋਗਾਂ ਨੂੰ ਰਿਆਇਤਾਂ ਦਿੱਤੀਆਂ ਜਾਣ ਅਤੇ ਪੰਜਾਬ ਦਾ ਰੋਕਿਆ ਪੇਂਡੂ ਵਿਕਾਸ ਫੰਡ (ਆਰਡੀਐੱਫ) ਅਤੇ ਸਰਵ ਸਿੱਖਿਆ ਅਭਿਆਨ ਦਾ ਬਕਾਇਆ ਪੰਜਾਬ ਨੂੰ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ’ਸਰਕਾਰ ਬਚਾਓ ਬਜਟ’ ਹੈ ਜਿਸ ਵਿਚ ਕਿਸਾਨਾਂ, ਗਰੀਬਾਂ, ਔਰਤਾਂ ਅਤੇ ਨੌਜਵਾਨਾਂ ਨਾਲ ਵਿਤਕਰਾ ਕੀਤਾ ਗਿਆ ਹੈ।
Advertisement
Advertisement