ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Govt notifies Justice Varma's transfer to Allahabad HC: ਨਕਦੀ ਮਾਮਲਾ: ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ’ਚ ਤਬਾਦਲੇ ਨੂੰ ਸਰਕਾਰ ਵੱਲੋਂ ਮਨਜ਼ੂਰੀ

05:18 PM Mar 28, 2025 IST
featuredImage featuredImage

ਨਵੀਂ ਦਿੱਲੀ, 28 ਮਾਰਚ
Amid cash discovery row: ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਉਨ੍ਹਾਂ ਦੇ ਪਿਤਰੀ ਕੇਡਰ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੋਟੀਫਿਕੇਸ਼ਨ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਭਾਰੀ ਮਾਤਰਾ ਵਿੱਚ ਨਗਦੀ ਮਿਲਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕਾਨੂੰਨ ਮੰਤਰਾਲੇ ਨੇ ਜਾਰੀ ਕੀਤਾ।

Advertisement

ਇਸ ਤੋਂ ਪਹਿਲਾਂ ਸਰਵਉਚ ਅਦਾਲਤ ਕੌਲਿਜੀਅਮ ਨੇ ਵਰਮਾ ਦੇ ਤਬਾਦਲੇ ਦੀ ਸਿਫ਼ਾਰਸ਼ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਇਹ 14 ਮਾਰਚ ਦੀ ਰਾਤ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਜਸਟਿਸ ਵਰਮਾ ਦੇ ਘਰ ਤੋਂ ਕਥਿਤ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਅੰਦਰੂਨੀ ਜਾਂਚ ਦੇ ਹੁਕਮ ਤੋਂ ਵੱਖਰਾ ਸੀ।
ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਕੌਮੀ ਰਾਜਧਾਨੀ ’ਚ ਸਰਕਾਰੀ ਰਿਹਾਇਸ਼ ’ਤੇ 14 ਮਾਰਚ ਨੂੰ ਅੱਗ ਲੱਗਣ ਮਗਰੋਂ ਦਿੱਲੀ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਉਥੋਂ ਕਥਿਤ ਤੌਰ ’ਤੇ ਵੱਡੀ ਮਾਤਰਾ ’ਚ ਨਕਦੀ ਬਰਾਮਦ ਹੋਈ ਸੀ। ਕੁੱਲ ਰਕਮ ਦਾ ਪਤਾ ਨਹੀਂ ਹੈ ਪਰ ਕਥਿਤ ਤੌਰ ’ਤੇ ਇਹ ਰਕਮ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਦਿੱਲੀ ਹਾਈ ਕੋਰਟ ’ਚ 11 ਅਕਤੂਬਰ, 2021 ਤੋਂ ਜੱਜ ਵਜੋਂ ਨਿਯੁਕਤ ਜਸਟਿਸ ਵਰਮਾ ਨੇ ਅਲਾਹਾਬਾਦ ਹਾਈ ਕੋਰਟ ’ਚ ਇਕ ਵਕੀਲ ਵਜੋਂ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਦੂਜੇ ਪਾਸੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਸਰਕਾਰੀ ਨਿਵਾਸ ਤੋਂ ਨਗਦੀ ਦੀ ਬਰਾਮਦਗੀ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਜਸਟਿਸ ਅਭੈ ਐਸ ਓਕਾ ਅਤੇ ਉੱਜਲ ਭੂਯਾਨ ਦੇ ਬੈਂਚ ਨੇ ਕਿਹਾ ਕਿ ਵਕੀਲ ਮੈਥਿਊਜ਼ ਨੇਦੁਮਪਾਰਾ ਵਲੋਂ ਉਠਾਏ ਗਏ ਮੁੱਦੇ ਸਮੇਂ ਤੋਂ ਪਹਿਲਾਂ ਹਨ ਕਿਉਂਕਿ ਅੰਦਰੂਨੀ ਜਾਂਚ ਚੱਲ ਰਹੀ ਹੈ। ਬੈਂਚ ਨੇ ਕਿਹਾ ਕਿ ਅੰਦਰੂਨੀ ਜਾਂਚ ਦੀ ਰਿਪੋਰਟ ਤੋਂ ਬਾਅਦ ਸਾਰੇ ਵਿਕਲਪ ਖੁੱਲ੍ਹੇ ਹਨ।

Advertisement

ਸਰਵਉਚ ਅਦਾਲਤ ਦੇ ਚੀਫ ਜਸਟਿਸ ਸੰਜੀਵ ਖੰਨਾ ਨੇ ਪਿਛਲੇ ਹਫ਼ਤੇ ਦੋਸ਼ਾਂ ਦੀ ਜਾਂਚ ਕਰਨ ਲਈ ਹਾਈ ਕੋਰਟ ਦੇ ਜੱਜਾਂ ਦੀ ਬਣੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਜੀਐਸ ਸੰਧਾਵਾਲੀਆ ਅਤੇ ਕਰਨਾਟਕ ਹਾਈ ਕੋਰਟ ਦੇ ਜੱਜ ਅਨੂ ਸ਼ਿਵਰਾਮਨ ਸ਼ਾਮਲ ਹਨ।

-ਪੀਟੀਆਈ

Advertisement