For the best experience, open
https://m.punjabitribuneonline.com
on your mobile browser.
Advertisement

ਪਾਣੀ ਦੂਸ਼ਿਤ ਕਰਨ ਵਾਲਿਆਂ ’ਤੇ ਕਾਰਵਾਈ ਕਰੇ ਸਰਕਾਰ: ਰਣਸੀਂਹ ਕਲਾਂ

08:00 AM Apr 11, 2024 IST
ਪਾਣੀ ਦੂਸ਼ਿਤ ਕਰਨ ਵਾਲਿਆਂ ’ਤੇ ਕਾਰਵਾਈ ਕਰੇ ਸਰਕਾਰ  ਰਣਸੀਂਹ ਕਲਾਂ
ਅਕਾਲੀਆਂ ਵਾਲਾ ਵਿੱਚ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਬੂਟਾ ਸਿੰਘ ਰਣਸੀਂਹ ਕਲਾਂ।
Advertisement

ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 10 ਅਪਰੈਲ
ਸ਼ੇਰੇ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਨੇ ਦਰਿਆਵਾਂ ਵਿੱਚ ਪੈ ਰਹੇ ਦੂਸ਼ਿਤ ਪਾਣੀ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੁਰੰਤ ਇਸ ’ਤੇ ਕਾਰਵਾਈ ਕਰੇ।
ਇਥੋਂ ਨਜ਼ਦੀਕੀ ਪਿੰਡ ਅਕਾਲੀਆਂ ਵਾਲਾ ਵਿੱਚ ਪਾਰਟੀ ਦੇ ਯੂਥ ਆਗੂ ਬਲਜੀਤ ਸਿੰਘ ਦੀ ਰਿਹਾਇਸ਼ ’ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ਸਿੰਘ ਨੇ ਕਿਹਾ ਕਿ ਪੰਜਾਬ ਜਿਸ ਨੂੰ ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਅਜੌਕੇ ਸਮੇਂ ਇਹ ਪਾਣੀ ਦੇ ਸੋਮੇ ਗੰਧਲੇ ਹੋ ਗਏ ਹਨ। ਫੈਕਟਰੀਆਂ ਦੇ ਗੰਧਲੇ ਤੇ ਦੂਸ਼ਿਤ ਪਾਣੀ ਨੇ ਪਸ਼ੂ, ਪੰਛੀਆਂ, ਜੀਵ ਜੰਤੂਆਂ ਸਣੇ ਮਨੁੱਖਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹ ਜ਼ਹਿਰੀਲਾ ਪਾਣੀ ਕੁਦਰਤ ਦੀ ਹੋਂਦ ਲਈ ਵੀ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਅਕਾਲੀ ਦਲ ਇਸ ਮੁੱਦੇ ’ਤੇ ਵੱਡਾ ਸੰਘਰਸ਼ ਵਿੱਢੇਗਾ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਧੱਲੇਕੇ ਤੇ ਭੁਪਿੰਦਰ ਸਿੰਘ ਵੜੈਚ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×