ਗੈਸਟ ਫੈਕਲਟੀ ਅਧਿਆਪਕਾਂ ਨੂੰ ਵੀ ਰੈਗੂਲਰ ਕਰੇ ਸਰਕਾਰ: ਉਗਰਾਹਾਂ
09:10 AM Oct 06, 2024 IST
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸਰਕਾਰੀ ਕਾਲਜਾਂ ਅੰਦਰ ਕਈ-ਕਈ ਵਰ੍ਹਿਆਂ ਤੋਂ ਕੰਮ ਕਰਦੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦਾ ਡੱਟਵਾਂ ਸਾਥ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ 1158 ਅਧਿਆਪਕਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਦਾ ਅਮਲ ਅੱਗੇ ਤੁਰਨ ਨਾਲ ਸਰਕਾਰੀ ਕਾਲਜਾਂ ਵਿੱਚ ਬਹੁਤ ਘੱਟ ਤਨਖਾਹਾਂ ’ਤੇ ਵਰ੍ਹਿਆਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੀਆਂ ਨੌਕਰੀਆਂ ’ਤੇ ਉਜਾੜੇ ਦੀ ਤਲਵਾਰ ਲਟਕ ਗਈ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ‘ਆਪ’ ਸਰਕਾਰ ਨੂੰ 1158 ਅਧਿਆਪਕਾਂ ਦੀ ਭਰਤੀ ਦਾ ਅਮਲ ਸਿਰੇ ਚਾੜ੍ਹਨ ਦੇ ਨਾਲ-ਨਾਲ ਗੈਸਟ ਫੈਕਲਟੀ ਅਧਿਆਪਕਾਂ ਨੂੰ ਵੀ ਇਨ੍ਹਾਂ ਕਾਲਜਾਂ ਦੀਆਂ ਬਾਕੀ ਖਾਲੀ ਪਈਆਂ ਪੋਸਟਾਂ ’ਤੇ ਰੈਗੂਲਰ ਅਧਿਆਪਕਾਂ ਵਜੋਂ ਨਿਯੁਕਤ ਕਰਨਾ ਚਾਹੀਦਾ ਹੈ।
Advertisement
Advertisement