ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੱਟਰ ਅਤੇ ਵਿੱਜ ਖ਼ਿਲਾਫ ਕਤਲ ਦਾ ਕੇਸ ਦਰਜ ਕਰੇ ਸਰਕਾਰ: ਬਿੱਟੂ

07:16 AM Feb 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਫਰਵਰੀ
ਖਨੌਰੀ ਬਾਰਡਰ ’ਤੇ ਨੌਜਵਾਨ ਦੀ ਮੌਤ ਮਗਰੋਂ ਅੱਜ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਤੇ ਡੀਜੀਪੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਬਿੱਟੂ ਨੇ ਕਿਹਾ ਕਿ ਪੁਲੀਸ ਨੇ ਪੰਜਾਬ ਦੀ ਸਰਹੱਦ ਵਿੱਚ ਵੜ ਕੇ ਗੋਲੀਆਂ ਚਲਾ ਕੇ ਕਿਸਾਨ ਦਾ ਕਤਲ ਕੀਤਾ ਹੈ ਤੇ ਕਈਆਂ ਨੂੰ ਜ਼ਖ਼ਮੀ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਖੇਤੀ ਕਾਨੂੰਨਾਂ ’ਤੇ ਸਭ ਤੋਂ ਪਹਿਲਾਂ ਦਸਤਖ਼ਤ ਕੀਤੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਰਾਸ਼ਟਰਪਤੀ ਰਾਜ ਤੋਂ ਡਰਦੇ ਮਾਰੇ ਦੋਗਲੀ ਰਾਜਨੀਤੀ ਖੇਡ ਰਹੇ ਸਨ। ਇਸ ਦੌਰਾਨ ਬਿੱਟੂ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਵਿੱਚ ਹੋ ਰਹੇ ਘੁਟਾਲੇ ਖ਼ਿਲਾਫ਼ 27 ਫਰਵਰੀ ਨੂੰ 11 ਵਜੇ ਨਗਰ ਨਿਗਮ ਏ ਜ਼ੋਨ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement