ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਬਾਰੇ ਸੂਚੀ ਜਾਰੀ ਕਰੇ ਸਰਕਾਰ: ਹਰਸਿਮਰਤ

10:45 AM May 26, 2024 IST
ਲੰਬੀ ਹਲਕੇ ’ਚ ਹਰਸਿਮਰਤ ਕੌਰ ਬਾਦਲ ਨੂੰ ਆਸ਼ੀਰਵਾਦ ਦਿੰਦਾ ਹੋਇਆ ਇੱਕ ਬੁਜ਼ਰਗ।

ਪੱਤਰ ਪ੍ਰੇਰਕ
ਲੰਬੀ, 25 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਲੰਬੀ ਹਲਕੇ ’ਚ ਪ੍ਰਚਾਰ ਮੌਕੇ ‘ਆਪ’ ਸਰਕਾਰ ਨੂੰ ਘੇਰਦੇ 43 ਹਜ਼ਾਰ ਪੰਜਾਬੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਦਾਅਵੇ ਬਾਰੇ ਸੂਚੀ ਜਾਰੀ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਨਹੀਂ ਤਾਂ ‘ਆਪ’ ਸਰਕਾਰ ਪੰਜਾਬੀ ਨੌਜਵਾਨਾਂ ਤੋਂ ਮੁਆਫੀ ਮੰਗੇ। ਬੀਬੀ ਬਾਦਲ ਨੇ ਅੱਜ ਪਿੰਡ ਖੁੱਡੀਆਂ ਸਮੇਤ ਦਰਜਨ ਤੋਂ ਵੱਧ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸਰਕਾਰ ਨੂੰ ਵੰਗਾਰਦੇ ਆਖਿਆ ਕਿ ਪਿੰਡਾਂ ’ਚ ਚੋਣ ਪ੍ਰਚਾਰ ਮੌਕੇ ‘ਆਪ’ ਸਰਕਾਰ ਵਿੱਚ ਪਿੰਡਾਂ ਵਿੱਚ ਪੰਜਾਬੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਬਾਰੇ ਪੁੰਛਣ ’ਤੇ ਲੋਕ ਦੱਸਦੇ ਹਨ ਕਿ ਉਨ੍ਹਾਂ ਦੇ ਪਿੰਡ ’ਚ ਕਿਸੇ ਨੂੰ ਵੀ ਸਰਕਾਰੀ ਨੌਕਰੀ ਨਹੀਂ ਮਿਲੀ। ਅਕਾਲੀ ਉਮੀਦਵਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਵਿੱਚ ਵੀ ਇਹੋ ਹਾਲ ਹੈ ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਬਹੁ ਗਿਣਤੀ ਨੌਕਰੀਆਂ ਹਰਿਆਣਾ ਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਇਹ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ ਹਨ ਕਿਉਂਕਿ ਉਹ ਹਰਿਆਣਾ ਤੇ ਰਾਜਸਥਾਨ ਵਿਚ ਪਾਰਟੀ ਦਾ ਵਿਸਥਾਰ ਕਰਨਾ ਚਾਹੁੰਦੇ ਹਨ।
ਸਾਬਕਾ ਕੇਂਦਰੀ ਮੰਤਰੀ ਨੇ ਦੋਸ਼ ਲਗਾਇਆ ਕਿ ‘ਆਪ’ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਲੰਬੀ ਹਲਕੇ ਤੋਂ ਹਨ। ਖੇਤਰ ’ਚ ਲੋਕਾਂ ਨੂੰ ਵੱਡੀ ਗਿਣਤੀ ’ਚ ਬਿਮਾਰੀ ਕਾਰਣ ਗਾਵਾਂ ਤੇ ਮੱਝਾਂ ਦੀ ਮੌਤ ਦਾ ਮੁਆਵਜ਼ਾਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਰਹੁਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਅਜਿਹਾ ਕਦੇ ਨਹੀਂ ਸੀ ਹੋਇਆ। ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਦੇ ਅਨੁਸੂਚਿਤ ਜਾਤੀ ਤੇ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰਨ ’ਤੇ ਉਨ੍ਹਾਂ ਨੂੰ ਵੀ ਕਰੜੇ ਹੱਥੀਂ ਲਿਆ।

Advertisement

Advertisement