ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਵੜ ਮਾਰਗ ਬਾਰੇ ਹੁਕਮ ਵਾਪਸ ਲਵੇ ਸਰਕਾਰ: ਜੈਅੰਤ ਚੌਧਰੀ

08:08 AM Jul 22, 2024 IST

ਮੁਜ਼ੱਫਰਨਗਰ, 21 ਜੁਲਾਈ
ਭਾਜਪਾ ਦੀ ਭਾਈਵਾਲ ਪਾਰਟੀ ਰਾਸ਼ਟਰੀ ਲੋਕ ਦਲ ਦੇ ਮੁਖੀ ਜੈਅੰਤ ਚੌਧਰੀ ਨੇ ਅੱਜ ਮੰਗ ਕੀਤੀ ਕਿ ਉੱਤਰ ਪ੍ਰਦੇਸ਼ ਸਰਕਾਰ ਆਪਣੇ ਉਹ ਹੁਕਮ ਵਾਪਸ ਲਵੇ ਜਿਨ੍ਹਾਂ ’ਚ ਉਸ ਨੇ ਕਾਂਵੜ ਮਾਰਗ ’ਤੇ ਸਥਿਤ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਉਨ੍ਹਾਂ ਦੇ ਮਾਲਕਾਂ ਦੇ ਨਾਂ ਨਸ਼ਰ ਕਰਨ ਲਈ ਕਿਹਾ ਹੈ ਕਿਉਂਕਿ ਸ਼ਰਧਾਲੂ ਕਿਸੇ ਖਾਸ ਧਰਮ ਜਾਂ ਜਾਤ ਨਾਲ ਸਬੰਧ ਨਹੀਂ ਰਖਦੇ। ਉਨ੍ਹਾਂ ਕਿਹਾ ਕਿ ਕਾਂਵੜੀਏ ਜਦੋਂ ਕਿਸੇ ਤੋਂ ਸੇਵਾ ਲੈਂਦੇ ਹਨ ਤਾਂ ਉਹ ਉਸ ਦਾ ਧਰਮ ਨਹੀਂ ਪੁੱਛਦੇ। ਇਸ ਮੁੱਦੇ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ। ਸੂਬਾ ਸਰਕਾਰ ਦੇ ਹੁਕਮਾਂ ਦੀ ਵਿਰੋਧੀ ਪਾਰਟੀਆਂ ਅਤੇ ਹਾਕਮ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਵੀ ਆਲੋਚਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਮੁਸਲਿਮ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, ‘ਅਜਿਹਾ ਲਗਦਾ ਹੈ ਕਿ ਇਹ ਹੁਕਮ ਬਿਨਾਂ ਸੋਚੇ-ਸਮਝੇ ਦਿੱਤਾ ਗਿਆ ਹੈ ਅਤੇ ਸਰਕਾਰ ਇਸ ’ਤੇ ਇਸ ਲਈ ਅੜੀ ਹੋਈ ਹੈ ਕਿਉਂਕਿ ਇਹ ਫ਼ੈਸਲਾ ਹੁਣ ਹੋ ਚੁੱਕਾ ਹੈ।’ ਉਨ੍ਹਾਂ ਕਿਹਾ, ‘ਅਜੇ ਵੀ ਸਮਾਂ ਹੈ। ਇਹ ਹੁਕਮ ਵਾਪਸ ਲੈ ਲੈਣਾ ਚਾਹੀਦਾ ਹੈ ਜਾਂ ਇਸ ਨੂੰ ਲਾਗੂ ਕਰਨ ਲਈ ਜ਼ਿਆਦਾ ਦਬਾਅ ਨਹੀਂ ਬਣਾਉਣਾ ਚਾਹੀਦਾ।’ -ਪੀਟੀਆਈ

Advertisement

Advertisement
Advertisement